ਪੰਜਾਬ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੱਖ ਸਾਹਿਬਾਨ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007 ਤੋਂ 2017 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ, ਸਾਬਕਾ ਜਥੇਦਾਰਾਂ, 2015 ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਅਤੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਬੁਲਾਇਆ ਗਿਆ ਹੈ।
ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ 2007-17 ਦੌਰਾਨ ਅਹੁਦਾ ਸੰਭਾਲਣ ਵਾਲੇ ਮੰਤਰੀਆਂ ਨੂੰ ਲੈ ਕੇ ਵੱਡੇ ਫੈਸਲੇ ਸੁਣਾਏ ਜਾ ਸਕਦੇ ਹਨ। ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤੇ ਤਿੰਨ ਮਹੀਨੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਉਨ੍ਹਾਂ ਨੇ ਜਲਦ ਤੋਂ ਜਲਦ ਫੈਸਲੇ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਇਹ ਮੀਟਿੰਗ ਸੱਦਣ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕ ਅੱਜ ਲੈਣਗੇ ਹਲਫ਼, ਵਿਧਾਨ ਸਭਾ ‘ਚ ਸਪੀਕਰ ਸੰਧਵਾਂ ਵੱਲੋਂ ਚੁਕਾਈ ਜਾਵੇਗੀ ਸਹੁੰ
ਵੀਡੀਓ ਲਈ ਕਲਿੱਕ ਕਰੋ -: