ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਨੇ ਅਸਤੀਫ਼ਾ ਦੇ ਦਿੱਤਾ ਹੈ । ਉਨ੍ਹਾਂ ਦੀ ਥਾਂ ‘ਤੇ DUI (ਡੀਨ ਆਫ਼ ਯੂਨੀਵਰਸਿਟੀ ਇੰਸਟ੍ਰਕਸ਼ਨ) ਰੇਣੂ ਵਿਜ ਨੂੰ ਸੋਮਵਾਰ ਤੋਂ ਕਾਰਜਕਾਰੀ VC ਬਣਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਦੇ ਚਾਂਸਲਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ VC ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਪ੍ਰੋ.ਰਾਜ ਕੁਮਾਰ ਦਾ ਅਸਤੀਫ਼ਾ ਚਾਂਸਲਰ ਜਗਦੀਪ ਧਨਖੜ ਵੱਲੋਂ ਮਨਜ਼ੂਰ ਕੀਤੇ ਜਾਣ ਅਤੇ ਰੇਣੂ ਵਿਜ ਨੂੰ ਆਫੀਸ਼ੀਏਟਿੰਗ VC ਬਣਾਏ ਜਾਣ ਦਾ ਐਡੀਸ਼ਨਲ ਐਡਵੋਕੇਟ ਜਨਰਲ ਤੇ ਸੀਨੇਟਰ ਸੱਤਿਆਪਾਲ ਜੈਨ ਨੇ ਸਵਾਗਤ ਕੀਤਾ ਹੈ।
ਜ਼ਿਕਰਯੋਗ ਹੈ ਕਿ ਪ੍ਰੋਫੈਸਰ ਰਾਜ ਕੁਮਾਰ ਨੂੰ ਸਾਲ 2018 ਵਿੱਚ PU ਵਿੱਚ VC ਵਜੋਂ ਨਿਯੁਕਤ ਕੀਤਾ ਗਿਆ ਸੀ । ਇਸ ਤੋਂ ਬਾਅਦ 23 ਜੁਲਾਈ,2021 ਨੂੰ ਉਨ੍ਹਾਂ ਦਾ ਕਾਰਜਕਾਲ 3 ਸਾਲ ਲਈ ਅੱਗੇ ਵਧਾ ਦਿੱਤਾ ਗਿਆ ਸੀ । ਅਜੇ ਉਨ੍ਹਾਂ ਦੇ ਕਾਰਜਕਾਲ ਦਾ ਕਰੀਬ ਡੇਢ ਸਾਲ ਬਾਕੀ ਸੀ। ਇਸ ਦੌਰਾਨ ਉਨ੍ਹਾਂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ 10 ਜਨਵਰੀ ਨੂੰ ਪ੍ਰੋਫੈਸਰ ਰਾਜ ਕੁਮਾਰ ਨੇ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਜਿਸਨੂੰ ਚਾਂਸਲਰ ਨੇ ਸਵੀਕਾਰ ਕਰ ਲਿਆ।
ਇਹ ਵੀ ਪੜ੍ਹੋ: ਚੀਨ ‘ਚ ਪੈਸੇ ਦੇ ਕੇ ਕਰਵਾਏ ਜਾ ਰਹੇ ਬੱਚੇ ਪੈਦਾ, ਦੂਜੇ ਤੇ ਤੀਜੇ ਬੇਬੀ ‘ਤੇ 2 ਲੱਖ ਦਾ ਆਫਰ
ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿੱਚ ਪੰਜਾਬ ਯੂਨੀਵਰਸਿਟੀ ਦੇ ਟੀਚਰਜ਼ ਐਸੋਸੀਏਸ਼ਨ ਨੇ ਯੂਨੀਵਰਸਿਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ ਚਾਂਸਲਰ ਨੂੰ ਵੀ ਲਿਖਿਆ ਸੀ। ਇਸ ਮਾਮਲੇ ਵਿੱਚ ਸੁਤੰਤਰ ਜਾਂਚ ਦੀ ਮੰਗ ਕੀਤੀ ਗਾਇਨ ਸੀ। ਦੋਸ਼ ਲਗਾਏ ਗਏ ਸਨ ਕਿ ਯੂਨੀਵਰਸਿਟੀ ਵਿੱਚ ਕਈ ਅਹਿਮ ਅਹੁਦਿਆਂ ‘ਤੇ ਤਾਨਾਸ਼ਾਹੀ ਢੰਗ ਨਾਲ ਨਿਯੁਕਤੀਆਂ ਹੋਈਆਂ।
ਵੀਡੀਓ ਲਈ ਕਲਿੱਕ ਕਰੋ -: