75 ਸਾਲਾਂ ਦੇ ਸਿਆਸੀ ਸਫ਼ਰ ਵਿੱਚ 5 ਵਾਰ ਸੂਬੇ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 95 ਸਾਲ ਦੀ ਉਮਰ ‘ਚ 25 ਅਪ੍ਰੈਲ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਪਿੰਡ ਬਾਦਲ ਵਿਖੇ ਹੋ ਰਹੀ ਹੈ, ਜਿੱਥੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੀ ਫੋਟੋ ਅੱਗੇ ਸੁਖਬੀਰ ਸਿੰਘ ਬਾਦਲ ਭਾਵੁਕ ਹੋ ਗਏ। ਉਨ੍ਹਾਂ ਨੇ ਭਰੇ ਮਨ ਨਾਲ ਮੱਥਾ ਟੇਕਿਆ।
ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਅੰਤਿਮ ਅਰਦਾਸ ਲਈ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਪੰਡਾਲ ਲਾਇਆ ਗਿਆ ਹੈ। ਜਿੱਥੇ ਦੇਸ਼ ਦੀਆਂ ਮੰਨੀਆਂ-ਪ੍ਰਮੰਨੀਆਂ ਸ਼ਖਸੀਅਤਾਂ ਤੋਂ ਇਲਾਵਾ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਪਹੁੰਚ ਰਹੇ ਹਨ।
ਸਾਬਕਾ CM ਬਾਦਲ ਦੇ ਅੰਤਿਮ ਅਰਦਾਸ ਵਿਚ ਸ਼ਰਧਾਂਜਲੀ ਭੇਟ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਸ਼ੇਸ਼ ਤੌਰ ‘ਤੇ ਪਿੰਡ ਬਾਦਲ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਿਤ ਸ਼ਾਹ ਨੇ ਆਪਣੇ ਬਿਜ਼ੀ ਸ਼ਡਿਊਲ ‘ਚ ਖੁਦ ਜਾਣ ਦੀ ਇੱਛਾ ਪ੍ਰਗਟਾਈ ਹੈ।
ਵੀਡੀਓ ਲਈ ਕਲਿੱਕ ਕਰੋ -:
“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “
ਗ੍ਰਹਿ ਮੰਤਰੀ ਦੀ ਆਮਦ ਦੇ ਐਲਾਨ ਦੇ ਨਾਲ ਹੀ ਸੂਬਾ ਭਾਜਪਾ ਆਗੂ ਵੀ ਪਿੰਡ ਬਾਦਲ ਪਹੁੰਚ ਰਹੇ ਹਨ। ਰੂਟ ਪਲਾਨ ਅਨੁਸਾਰ ਪਿੰਡ ਬਾਦਲ ਵਿੱਚ ਆਉਣ ਵਾਲੇ ਲੋਕਾਂ ਦੀ ਪਾਰਕਿੰਗ ਲਈ 60 ਏਕੜ ਜ਼ਮੀਨ ਦੀ ਨਿਸ਼ਾਨਦੇਹੀ ਕੀਤੀ ਗਈ ਹੈ। ਪਿੰਡ ਬਾਦਲ ਨੂੰ ਜਾਂਦੀ ਸੜਕ ਦੇ ਦੋਵੇਂ ਪਾਸੇ ਦੇ ਖੇਤਾਂ ਨੂੰ ਪਾਰਕਿੰਗ ਲਈ ਚੁਣਿਆ ਗਿਆ ਹੈ। ਬਾਦਲ ਪਿੰਡ ਆਉਣ ਵਾਲੇ ਲੋਕ ਇੱਥੇ ਆਪਣੇ ਵਾਹਨ ਪਾਰਕ ਕਰ ਸਕਣਗੇ।