ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ਵਿੱਚ ਹੋਰ ਮਜ਼ਬੂਤੀ ਮਿਲੀ ਹੈ। ਲੌਂਗੋਵਾਲ ਨਗਰ ਕੌਂਸਲ ਦੀ ਮੌਜੂਦਾ ਪ੍ਰਧਾਨ ਪਰਮਿੰਦਰ ਕੌਰ ਬਰਾੜ ਪਤਨੀ ਸ. ਕਮਲ ਸਿੰਘ ਬਰਾੜ ਆਪਣੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਈ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾ ਪਾ ਕੇ ਸਾਰਿਆਂ ਦਾ ਪਾਰਟੀ ‘ਚ ਸਵਾਗਤ ਕੀਤਾ।
ਲੌਂਗੋਵਾਲ ਤੋਂ ਪਰਮਿੰਦਰ ਕੌਰ ਬਰਾੜ (ਨਗਰ ਕੌਂਸਲ ਪ੍ਰਧਾਨ ਲੌਂਗੋਵਾਲ), ਸ. ਕਰਮ ਸਿੰਘ, ਸ. ਗਗਨਦੀਪ ਸਿੰਘ ਨੇ ਆਪਣੀ ਇੱਕੋ-ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ। ਇਹਨਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਵੱਲੋਂ ਇਹਨਾਂ ਸਭ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ ਅਤੇ ਸਭ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ।
ਇਹ ਵੀ ਪੜ੍ਹੋ : ਇਸਰੋ ਦਾ PSLV-C62 ਰਾਕੇਟ ਰਸਤੇ ਤੋਂ ਭਟਕਿਆ, ਮਿਸ਼ਨ ਹੋਇਆ ਫੇਲ੍ਹ: ਲਾਂਚਿੰਗ ਦੇ ਤੀਜੇ ਪੜਾਅ ‘ਚ ਆਈ ਗੜਬੜੀ
ਵੀਡੀਓ ਲਈ ਕਲਿੱਕ ਕਰੋ -:
























