ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੂੰ ਕਾਂਗਰਸ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਹ ਐਲਾਨ ਪਹਿਲੀ ਸੀ.ਐੱਲ.ਪੀ. ਮੀਟਿੰਗ ਤੋਂ ਬਾਅਦ ਕੀਤਾ।
ਰਾਜਾ ਵੜਿੰਗ ਨੇ ਕਿਹਾ, “ਇੱਕ ਪ੍ਰਦੇਸ਼ ਕਾਂਗਰਸ ਪ੍ਰਧਾਨ ਹੋਣ ਦੇ ਨਾਤੇ, ਮੈਂ ਇਹ ਐਲਾਨ ਕਰ ਰਿਹਾ ਹਾਂ ਕਿ ਪ੍ਰਨੀਤ ਕੌਰ ਹੁਣ ਪੰਜਾਬ ਕਾਂਗਰਸ ਦਾ ਹਿੱਸਾ ਨਹੀਂ ਹਨ।”
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਮਹਾਰਾਣੀ ਪ੍ਰਨੀਤ ਕੌਰ ਨੂੰ ਲੈ ਕੇ ਕਿਹਾ ਕਿ ਜਦੋਂ ਤੱਕ ਮੈਂ ਪ੍ਰਧਾਨ ਹਾਂ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਕਾਂਗਰਸ ‘ਚ ਨਹੀਂ ਰਹਿਣਗੇ। ਪਾਰਟੀ ਵਿਚ ਜਾਂ ਤਾਂ ਉਹ ਰਹਿਣਗੇ ਜਾਂ ਫਿਰ ਮੈਂ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਉਹਨਾਂ ਲੀਡਰਾਂ ਵਿਚੋਂ ਨਹੀਂ ਹਾਂ ਅੱਜ ਕੁਝ ਹੋਰ ਤੇ ਕੱਲ੍ਹ ਕੁਝ ਹੋਰ। ਇਸ ਵਾਰ ਆਰ ਪਾਰ ਦੀ ਲੜਾਈ ਹੋਵੇਗੀ ।
ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ, ਜਿਸ ਵਿੱਚ ਮਹਾਰਾਣੀ ਪ੍ਰਨੀਤ ਕੌਰ ਨੇ ਵੀ ਆਪਣੇ ਪਤੀ ਦਾ ਪੂਰਾ ਸਮਰਥਨ ਕੀਤਾ ਸੀ। ਇਸ ਨੂੰ ਲੈ ਕੇ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਨੋਟਿਸ ਵੀ ਭੇਜਿਆ ਸੀ।
ਵੀਡੀਓ ਲਈ ਕਲਿੱਕ ਕਰੋ -: