ਪੰਜਾਬ ਕਾਂਗਰਸ ਦੇ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਰਾਜ ਚੋਣ ਕਮਿਸ਼ਨ ਤੋਂ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਅੱਜ (ਸੋਮਵਾਰ) ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਕਾਂਗਰਸੀ ਆਗੂਆਂ ਨੇ ਦੋਸ਼ ਲਾਇਆ ਕਿ ਚੋਣਾਂ ਵਿੱਚ ਵੱਡੇ ਪੱਧਰ ’ਤੇ ਧੋਖਾਧੜੀ ਹੋਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਹਾਈ ਕੋਰਟ ਵਿੱਚ ਚੋਣ ਪ੍ਰਕਿਰਿਆ ਕਰਵਾਉਣ ਦੀ ਵੀ ਦਲੀਲ ਦਿੱਤੀ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਗੱਲਾਂ ਉਠਾਈਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਨੂੰ ਇਨ੍ਹਾਂ ਚੋਣਾਂ ਵਿਚ ਵੋਟਿੰਗ ਦੌਰਾਨ ਫ਼ਰਜ਼ੀਵਾੜੇ ਕੀਤੇ ਜਾਣ ਦਾ ਡਰ ਹੈ। ਉਨ੍ਹਾਂ ਮੰਗ ਕੀਤੀ ਕਿ ਬੈਲੇਟ ਪੇਪਰਾਂ ’ਤੇ ਹੋਲੋਗ੍ਰਾਮ ਲਗਾਏ ਜਾਣ।
ਇਹ ਵੀ ਪੜ੍ਹੋ : ਬਾਬਾ ਸਿੱਦਿਕੀ ਦੇ ਕ.ਤ.ਲ ਦਾ ਪੰਜਾਬ ਨਾਲ ਕੁਨੈਕਸ਼ਨ, ਚੌਥੇ ਮੁਲਜ਼ਮ ਦੀ ਹੋਈ ਪਛਾਣ : ਸੂਤਰ
ਵੀਡੀਓ ਲਈ ਕਲਿੱਕ ਕਰੋ -: