ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਧੜੇਬੰਦੀ ਜਾਰੀ ਹੈ। ਕੁਝ ਮੌਜੂਦਾ ਆਗੂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਅਸੰਤੁਸ਼ਟ ਦੱਸੇ ਜਾਂਦੇ ਹਨ। ਇਸ ਵਿਚਾਲੇ ਕਾਂਗਰਸ ਦੀ ਏਕਤਾ ਨੂੰ ਲੈ ਕੇ ਨਵੇਂ ਨਿਯੁਕਤ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਸਫਾਈ ਦਿੱਤੀ ਹੈ।
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ, “ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ, ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਵਿੱਚ ਤਾਲਮੇਲ ਸ਼ਲਾਘਾਯੋਗ ਹੈ। ਮੈਨੂੰ ਭਰੋਸਾ ਹੈ ਕਿ ਪੰਜਾਬ ਦਾ ਇਹ ਤਾਲਮੇਲ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਸੂਬਿਆਂ ਲਈ ਇੱਕ ਮਿਸਾਲ ਬਣੇਗਾ।”
ਇਹ ਪੋਸ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਉਹ ਹਾਲ ਹੀ ‘ਚ ਪੰਜਾਬ ਦੌਰੇ ਤੋਂ ਵਾਪਸ ਆਏ ਸਨ। ਉਨ੍ਹਾਂ ਚੰਡੀਗੜ੍ਹ ਵਿਖੇ ਸਮੂਹ ਆਗੂਆਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਮੀਟਿੰਗ ਵੀ ਕੀਤੀ। 25 ਫਰਵਰੀ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਤੋਂ ਲੈ ਕੇ ਬੂਥ ਪੱਧਰ ਤੱਕ ਨਵੀਆਂ ਕਮੇਟੀਆਂ ਬਣਾਉਣ ਅਤੇ ਸਹਿਯੋਗੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਬਣਾਈ ਗਈ ਹੈ।
ਇਹ ਵੀ ਪੜ੍ਹੋ : MP ਰਾਘਵ ਚੱਢਾ ਨੂੰ ਆਇਆ ਹਾਰਵਰਡ ਤੋਂ ਸੱਦਾ, ਪੜ੍ਹਣਗੇ ਪਬਲਿਕ ਪਾਲਿਸੀ, ਬੋਲੇ-‘ਸਿੱਖਣ ਦੀ ਕੋਈ ਉਮਰ ਨਹੀਂ’
ਆਉਣ ਵਾਲੀਆਂ ਮੀਟਿੰਗਾਂ ਵਿੱਚ ਸੂਬੇ ਦੇ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਜਿਸ ਵਿੱਚ ਲੋਕਾਂ ਤੱਕ ਪਹੁੰਚ ਕਰਨ ਅਤੇ ਜਨ ਸਮਰਥਨ ਵਧਾਉਣ ਦੇ ਤਰੀਕਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਬਦਲਣ ਦੀਆਂ ਅਟਕਲਾਂ ‘ਤੇ 24 ਫਰਵਰੀ ਨੂੰ ਬਘੇਲ ਨੇ ਸਪੱਸ਼ਟ ਕੀਤਾ ਸੀ ਕਿ ਫਿਲਹਾਲ ਅਜਿਹਾ ਕੋਈ ਵਿਚਾਰ ਨਹੀਂ ਹੈ। ਉਨ੍ਹਾਂ ਕਿਹਾ ਕਿ “ਇਹ ਸਾਰੀਆਂ ਅਫਵਾਹਾਂ ਹਨ ਅਤੇ ਇਨ੍ਹਾਂ ਦਾ ਕੋਈ ਮਤਲਬ ਨਹੀਂ ਹੈ। ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਦਾ ਫੈਸਲਾ ਹਾਈਕਮਾਂਡ ਵੱਲੋਂ ਲਿਆ ਜਾਂਦਾ ਹੈ।” ਉਨ੍ਹਾਂ ਦੇ ਇਸ ਬਿਆਨ ਨਾਲ ਪਾਰਟੀ ‘ਚ ਚੱਲ ਰਹੀ ਚਰਚਾ ‘ਤੇ ਵਿਰਾਮ ਲੱਗਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
