ਲੋਕ ਸਭਾ ਚੋਣਾਂ ਸਿਖਰਾਂ ‘ਤੇ ਹੈ ਜਿਸ ਨੂੰ ਲੈ ਕੇ ਹਰ ਪਾਰਟੀ ਆਪਣਾ ਪੂਰਾ ਜ਼ੋਰ ਲਗਾ ਰਹੀ ਹੈ ਪਰ ਕਾਂਗਰਸ ਦਾ ਆਪਸੀ ਕਾਟੋ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਚੋਣਾਂ ਤੋਂ ਪਹਿਲਾਂ ਵੱਡੇ ਕਾਂਗਰਸੀ ਲੀਡਰ ਵੱਲੋਂ ਤੇਵਰ ਦਿਖਾਏ ਗਏ। ਉਨ੍ਹਾਂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨਾਲ ਹੋਈ ਚੈਟ ਵੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ।
ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਚੋਣ ਸਭਾ ਹਲਕੇ ਫਰੀਦਕੋਟ ਵਿਚ ਹੀ ਘਿਰ ਚੁੱਕੇ ਹਨ। ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਟਿਕਟ ਦਾ ਦਾਅਵਾ ਵੀ ਵਾਪਸ ਲੈ ਲਿਆ ਹੈ। ਉਹ ਟਿਕਟ ਦੀ ਦਾਅਵੇਦਾਰੀ ਤੋਂ ਪਿੱਛੇ ਹਟ ਚੁੱਕੇ ਹਨ। ਸੁਖਵਿੰਦਰ ਡੈਨੀ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ‘ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਮੈਂ ਆਪਣੇ ਭਾਈਚਾਰੇ ਦੇ ਨਾਲ ਖੜ੍ਹਾ ਹਾਂ। ਉਨ੍ਹਾਂ ਨੇ ਸਾਬਕਾ ਮੰਤਰੀ ਚੰਨੀ ਨਾਲ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਡੈਨੀ ਵੱਲੋਂ ਆਪਣੇ ਅਕਾਊਂਟ ‘ਤੇ ਪੋਸਟ ਸਾਂਝੀ ਕੀਤੀ ਹੈ ਜਿਸ ਵਿਚ ਉਨ੍ਹਾਂ ਵੱਲੋਂ ਨਾਰਾਜ਼ਗੀ ਦੇ ਸਾਰੇ ਕਾਰਨ ਦੱਸੇ ਗਏ ਹਨ। ਚੈਟ ਦਾ ਸਕ੍ਰੀਨ ਸ਼ਾਟ ਵੀ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਉਮੀਦਵਾਰ, ਮਹਿੰਦਰ ਕੇਪੀ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਟਿਕਟ
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਵਿਚ ਇਸ ਵਾਰ ਪੰਜਾਬ ਦੀ ਫਰੀਦਕੋਟ ਵੀ ਹੌਟ ਸੀਟ ਬਣੀ ਹੋਈ ਹੈ। ਲੋਕ ਸਭਾ ਹਲਕੇ ਵਿਚ 9 ਵਿਧਾਨ ਸਭਾ ਸੀਟਾਂ ਹਨ ਜਿਸ ‘ਚੋਂ ਗਿੱਦੜਬਾਹਾ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਕਾਬਜ਼ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਰਮਜੀਤ ਅਨਮੋਲ ਨੂੰ ਵੀ ਚੋਣ ਮੈਦਾਨ ਵਿਚ ਉਤਾਰਿਆ ਹੈ। ਭਾਜਪਾ ਨੇ ਗਾਇਕ ਹੰਸਰਾਜ ਹੰਸ ‘ਤੇ ਆਪਣਾ ਦਾਅ ਲਗਾਇਆ ਹੈ। ਅਕਾਲੀ ਦਲ ਨੇ ਰਾਜਵਿੰਦਰ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ ਜਦੋਂ ਕਿ ਕਾਂਗਰਸ ਨੇ ਅਜੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। 2009 ਵਿਚ ਅਕਾਲੀ ਦਲ ਦੀ ਪਰਮਜੀਤ ਕੌਰ ਨੇ ਇਹ ਸੀਟ ਜਿੱਤੀ ਸੀ ਜਦ ਕਿ 2014 ਵਿਚ ਪ੍ਰੋ.ਸਾਧੂ ਸਿੰਘ ਜਿੱਤ ਕੇ ਸੰਸਦ ਮੈਂਬਰ ਬਣੇ ਸਨ। ਮੁਹੰਮਦ ਸਦੀਕ 2019 ਵਿਚ ਸੰਸਦ ਮੈਂਬਰ ਬਣੇ ਸਨ ਪਰ ਇਸ ਵਾਰ ਫਰੀਦਕੋਟ ਦੀ ਸੀਟ ਨੂੰ ਲੈ ਰੇੜਕਾ ਚੱਲ ਰਿਹਾ ਹੈ। ਕਾਂਗਰਸ ਵਿਚ ਵੀ ਕਾਟੋ ਕਲੇਸ਼ ਦੇਖਣ ਨੂੰ ਮਿਲ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: