ਅਨਮੋਲ ਗਗਨ ਮਾਨ ਵੱਲੋਂ ਬੀਤੇ ਕੱਲ੍ਹ ਦਿੱਤੇ ਅਸਤੀਫ਼ੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦੇ ਵਿਧਾਇਕਾ ਵਜੋਂ ਦਿੱਤੇ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ, ਅਨਮੋਲ ਗਗਨ ਨੇ ਪਾਰਟੀ ਦੇ ਫੈਸਲੇ ਨੂੰ ਸਵੀਕਾਰ ਕਰ ਲਿਆ ਹੈ। ਇਹ ਜਾਣਕਾਰੀ ਪਾਰਟੀ ਪ੍ਰਧਾਨ ਅਮਨ ਅਰੋੜਾ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ।
ਮੰਤਰੀ ਅਮਨ ਅਰੋੜਾ ਨੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਹੈ, ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ਹੈ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਗਗਨ ਮਾਨ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਅਤੇ ਬਣੇ ਰਹਿਣਗੇ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ, ਜਾਣੋ ਕਿਸ ਨੂੰ ਸੌਂਪੀ ਜ਼ਿੰਮੇਵਾਰੀ ?
ਵੀਡੀਓ ਲਈ ਕਲਿੱਕ ਕਰੋ -:
























