ਮੋਹਾਲੀ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਪਾਸਟਰ ਬਜਿੰਦਰ ਸਿੰਘ ਦੀ ਪੇਸ਼ੀ ਹੋਈ। ਮੋਹਾਲੀ ਅਦਾਲਤ ਵੱਲੋਂ 3 ਮਾਰਚ ਨੂੰ ਪਾਸਟਰ ਦੇ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਕੋਰਟ ਵੱਲੋਂ ਪਾਸਟਰ ਨੂੰ ਅੱਜ ਪੇਸ਼ ਹੋਣ ਲਈ ਸਮਾਂ ਦਿੱਤਾ ਗਿਆ ਸੀ। ਜਿੱਥੇ ਹੁਣ ਇਸ ਮਾਮਲੇ ਦੀ ਅਗਲੀ ਪੇਸ਼ੀ 28 ਮਾਰਚ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਲ 2018 ਵਿੱਚ ਜ਼ੀਰਕਪੁਰ ਦੀ ਇੱਕ ਮਹਿਲਾ ਵੱਲੋਂ ਪਾਸਟਰ ਬਜਿੰਦਰ ਸਿੰਘ ‘ਤੇ ਗੰਭੀਰ ਇਲਜ਼ਾਮ ਲਗਾਏ ਗਏ ਸਨ। ਜਿਸ ਤੋਂ ਬਾਅਦ ਪਾਸਟਰ ਬਜਿੰਦਰ ਸਿੰਘ ਨੂੰ 2018 ਵਿੱਚ ਦਿੱਲੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਜ਼ਮਾਨਤ ‘ਤੇ ਹੈ।
ਇਹ ਵੀ ਪੜ੍ਹੋ : ਜਗਜੀਤ ਡੱਲੇਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪਰਿਵਾਰ ਨੂੰ ਡੱਲੇਵਾਲ ਨਾਲ ਮਿਲਣ ਦਿੱਤਾ ਜਾਵੇ : HC
ਵੀਡੀਓ ਲਈ ਕਲਿੱਕ ਕਰੋ -:
