ਪਾਸਟਰ ਜਸ਼ਨ ਗਿੱਲ ਨੇ ਬੁੱਧਵਾਰ ਦੁਪਹਿਰ ਨੂੰ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ। ਪਾਸਟਰ ‘ਤੇ ਜਬਰ-ਜ਼ਨਾਹ ਦੇ ਇਲਜ਼ਾਮ ਲੱਗੇ ਸਨ, ਇਸ ਮਾਮਲੇ ਵਿਚ ਉਸ ਨੂੰ ਭਗੌੜਾ ਕਰਾਰ ਦਿੱਤ ਗਿਆ ਸੀ।
ਪੁਲਿਸ ਨੇ ਇਸ ਤੋਂ ਪਹਿਲਾਂ ਪਾਸਟਰ ਦੇ ਭਰਾ ਤੇ ਭੈਣ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਅੱਜ ਪਾਸਟਰ ਨੇ ਅੱਜ ਗੁਰਦਾਸਪੁਰ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ। ਪੀੜਤ ਲੜਕੀ ਦੇ ਪਰਿਵਾਰ ਵੱਲੋਂ ਪਾਸਟਰ ‘ਤੇ ਕਈ ਗੰਭੀਰ ਇਲਜ਼ਾਮ ਲਾਏ ਗਏ ਸਨ।

ਪਾਸਟਰ ਦੇ ਭਰਾ ਪ੍ਰੇਮ ਮਸੀਹ ਵਾਸੀ ਜੰਮੂ ਅਤੇ ਭੈਣ ਮਾਰਥ ਵਾਸੀ ਪਿੰਡ ਮੁੰਡੀ ਖਰੜ, ਮੁਹਾਲੀ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪਾਸਟਰ ਜਸ਼ਨ ਗਿੱਲ ਦੀ ਗ੍ਰਿਫ਼ਤਾਰੀ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਸੋਮਵਾਰ ਨੂੰ ਪੁਲਿਸ ਨੇ ਉਸ ਦੇ ਭਰਾ ਪ੍ਰੇਮ ਮਸੀਹ ਨੂੰ ਜੰਮੂ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਭੈਣ ਮਾਰਥਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਅਬੋਹਰ : ਨ/ਸ਼ੇ ਦੀ ਓਵਰਡੋਜ਼ ਨਾਲ ਇਕਲੌਤੇ ਪੁੱਤ ਦੀ ਮੌ/ਤ, ਬਜ਼ੁਰਗ ਪਿਓ ਤੋਂ ਝੱਲਿਆ ਨਹੀਂ ਜਾ ਰਿਹਾ ਦੁੱਖ
ਦੱਸ ਦੇਈਏ ਇਹ ਮਾਮਲਾ 2023 ਦਾ ਹੈ, ਜਦੋਂ ਇੱਕ ਲੜਕੀ ਨਾਲ ਜਬਰ-ਜ਼ਨਾਹ ਦੇ ਇਲਜ਼ਾਮ ਲਾ ਕੇ ਮਾਮਲਾ ਦਰਜ ਕਰਵਾਇਆ ਗਿਆ ਸੀ। ਪਾਸਟਰ ਗਿੱਲ ਨੂੰ 2024 ਵਿਚ ਭਗੌੜਾ ਐਲਾਨ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























