ਪੰਜਾਬ ਦੇ ਬਿਆਸ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੇਰ ਰਾਤ ਇੱਕ ਪਾਠੀ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਾਠੀ ਸਿੰਘ ਨੌਜਵਾਨ ਗੁਰੂ ਘਰੋਂ ਪਾਠ ਕਰ ਕੇ ਘਰ ਪਰਤ ਰਿਹਾ ਸੀ ਇਸ ਦੌਰਾਨ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵਲੋਂ ਬੇਰਹਿਮੀ ਨਾਲ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਪਾਠੀ ਸਿੰਘ ਦੇਰ ਰਾਤ ਗੁਰੂ ਘਰੋਂ ਪਾਠ ਕਰ ਕੇ ਆਪਣੇ ਪਿਓ ਨਾਲ ਸਾਈਕਲ ‘ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਪਿੰਡ ਮੱਧ ਦੇ ਨੇੜੇ ਕੁੱਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਨਾ ‘ਤੇ ਹਮਲਾ ਕਰ ਦਿੱਤਾ। ਜਿਸ ‘ਚ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦੀ ਮੌਤ ਹੋ ਗਈ। ਰਮਨਦੀਪ ਸਿੰਘ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਪਲੇਵੇਅ ਸਕੂਲਾਂ ਨੂੰ ਲੈ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਵੀਆਂ ਹਦਾਇਤਾਂ ਜਾਰੀ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਆਕਰੀ ਦੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਮੱਧ ਦੇ ਨੇੜੇ ਇੱਕ ਨੌਜਵਾਨ ਪਾਠੀ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਸੂਚਨਾ ਮਿਲਣ ਮਗਰੋਂ ਉਹ ਮੌਕੇ ‘ਤੇ ਪਹੁੰਚੇ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਅਧਾਰ ‘ਤੇ ਕਾਰਵਾਈ ਕਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜੋ ਵੀ ਦੋਸ਼ੀ ਹੋਵਗਾ ਉਸ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: