ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਧਾਂਦਲੀ ਦੇ ਮਾਮਲੇ ਚ ਪਟਿਆਲਾ CIA ਦੀ ਟੀਮ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। CIA ਪੁਲਿਸ ਵੱਲੋਂ ਅੱਜ ਸਵੇਰ ਤੋਂ ਹੀ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚੋਂ ਪੁਲੀਸ ਮੁੜ ਅਦਾਲਤ ‘ਚੋਂ ਧਾਂਦਲੀ ਕਰਨ ਵਾਲੇ 5 ਮੁੱਖ ਮੁਲਜ਼ਮਾਂ ਦਾ ਰਿਮਾਂਡ ਮੰਗੇਗੀ। ਜਿਨ੍ਹਾਂ 5 ਮੁਲਜ਼ਮਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਉਨ੍ਹਾਂ ਵਿੱਚ ਨਵਰਾਜ ਚੌਧਰੀ ਉਰਫ਼ ਗੋਗੀ, ਗੁਰਪ੍ਰੀਤ ਸਿੰਘ ਉਰਫ਼ ਗੁਰੀ, ਜਤਿੰਦਰ ਸਿੰਘ ਉਰਫ਼ ਮੱਖਣ, ਸੋਨੂੰ ਕੁਮਾਰ ਅਤੇ ਵਿਜੇਂਦਰ ਸਿੰਘ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ‘ਚ ਕਈ ਹੋਰ ਲੋਕਾਂ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਹੈ, ਜਿਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਨਾਇਬ ਤਹਿਸੀਲਦਾਰ ਭਰਤੀ ਪ੍ਰੀਖਿਆ ਵਿੱਚ ਧਾਂਦਲੀ ਕਰਨ ਵਾਲੇ ਪੰਜ ਮੁੱਖ ਮੁਲਜ਼ਮਾਂ ਤੋਂ ਇਲਾਵਾ, ਪੁਲਿਸ ਨੇ ਇਲੈਕਟ੍ਰਾਨਿਕ ਉਪਕਰਣਾਂ ਦੀ ਵਰਤੋਂ ਕਰਕੇ ਉੱਚ ਰੈਂਕ ਪ੍ਰਾਪਤ ਕਰਨ ਵਾਲੇ ਦੋ ਉਮੀਦਵਾਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਬਲਰਾਜ ਸਿੰਘ ਉਰਫ ਵਿੱਕੀ ਵਾਸੀ ਪਿੰਡ ਬਸੋਹੜਾ ਥਾਣਾ ਮੂਨਕ, ਸੰਗਰੂਰ ਅਤੇ ਵਰਿੰਦਰਪਾਲ ਚੌਧਰੀ ਵਾਸੀ ਪਿੰਡ ਦੋਧਾਣਾ, ਥਾਣਾ ਘੱਗਾ, ਪਟਿਆਲਾ ਸ਼ਾਮਲ ਹਨ। ਦੋਵੇਂ ਮੁਲਜ਼ਮ ਫਿਲਹਾਲ ਪੁਲਿਸ ਰਿਮਾਂਡ ‘ਤੇ ਹਨ। ਮੁਲਜ਼ਮ ਬਲਰਾਜ ਉਰਫ ਵਿੱਕੀ ਨੇ ਪ੍ਰੀਖਿਆ ਵਿੱਚ ਦੂਜਾ ਅਤੇ ਵਰਿੰਦਰਪਾਲ ਚੌਧਰੀ ਨੇ 21ਵਾਂ ਰੈਂਕ ਹਾਸਲ ਕੀਤਾ।