ਪਟਿਆਲਾ ਸਥਿਤ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਵਿਖੇ ਮਹਿਲਾ ਦੇ ਕ.ਤਲ ਮਾਮਲੇ ਵਿੱਚ ਸੋਮਵਾਰ ਨੂੰ SSP ਵਰੁਣ ਸ਼ਰਮਾ ਨੇ ਪ੍ਰੈਸ ਕਾਨਫਰੰਸ ਕਰ ਕੇ ਵੱਡੇ ਖੁਲਾਸੇ ਕੀਤੇ। SSP ਨੇ ਦੱਸਿਆ ਕਿ ਪਰਮਿੰਦਰ ਕੌਰ ਨਾਮ ਦੀ 35-40 ਸਾਲ ਦੀ ਮਹਿਲਾ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਸਰੋਵਰ ਕੋਲ ਬੈਠ ਕੇ ਸ਼ਰਾਬ ਦਾ ਸੇਵਨ ਕਰ ਰਹੀ ਸੀ, ਜਿਸ ਕੋਲੋਂ ਕੁਆਰਟਰ ਸ਼ਰਾਬ ਬਰਾਮਦ ਹੋਈ ਹੈ । ਉਨ੍ਹਾਂ ਦੱਸਿਆ ਕਿ ਜਦੋਂ ਮਹਿਲਾ ਸ਼ਰਧਾਲੂਆਂ ਨੇ ਉਸਨੂੰ ਇਹ ਗਲਤ ਕੰਮ ਕਰਦਿਆਂ ਦੇਖਿਆ ਅਤੇ ਉਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੋਲ ਲੈ ਕੇ ਗਏ ਜਦੋਂ ਸੰਗਤ ਇਸ ਮਹਿਲਾ ਨੂੰ ਮੈਨੇਜਰ ਕੋਲ ਲੈ ਕੇ ਪਹੁੰਚੀ ਤਾਂ ਉਥੇ ਮੌਜੂਦ ਨਿਰਮਲਜੀਤ ਸੈਣੀ ਨਾਮ ਦੇ ਵਿਅਕਤੀ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਪੰਜ ਗੋ.ਲੀਆਂ ਚਲਾ ਦਿੱਤੀਆਂ। ਜਿਸ ਵਿੱਚੋਂ ਤਿੰਨ ਤੋਂ ਚਾਰ ਮਹਿਲਾ ਦੇ ਲੱਗੀਆਂ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌ.ਤ ਹੋ ਗਈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇੱਕ ਗੋ.ਲੀ ਉੱਥੇ ਮੌਜੂਦ ਇੱਕ ਵਿਅਕਤੀ ਦੇ ਜਾ ਲੱਗੀ, ਜਿਸ ਨੂੰ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
SSP ਨੇ ਦੱਸਿਆ ਕਿ ਪੁਲਿਸ ਵੱਲੋਂ ਮੁਲਜ਼ਮ ਨਿਰਮਲਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਵਿੱਚ ਪੁਲਿਸ ਨੂੰ ਮ੍ਰਿਤਕ ਮਹਿਲਾ ਕੋਲੋਂ ਆਧਾਰ ਕਾਰਡ ਬਰਾਮਦ ਹੋਇਆ ਹੈ ਜਿਸ ਵਿੱਚ PG ਦਾ ਪਤਾ ਹੈ । ਪੁਲਿਸ ਨੂੰ ਜਾਂਚ ਦੌਰਾਨ ਨਸ਼ਾ ਛਡਾਊ ਕੇਂਦਰ ਦੀ ਇੱਕ ਪਰਚੀ ਵੀ ਬਰਾਮਦ ਹੋਈ ਹੈ, ਜਿਸ ਦੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮ੍ਰਿਤਕ ਮਹਿਲਾ ਸ਼ਰਾਬ ਦੀ ਆਦੀ ਸੀ ਅਤੇ ਡਿਪ੍ਰੈਸ਼ਨ ਦਾ ਸ਼ਿਕਾਰ ਸੀ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਸਾਰੇ ਮਾਮਲੇ ਦੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ‘ਚ ਹੋਵੇਗੀ ਪੰਜਾਬ ਕੈਬਿਨਟ ਦੀ ਅਗਲੀ ਮੀਟਿੰਗ, CM ਮਾਨ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
SSP ਵਰੁਣ ਸ਼ਰਮਾ ਨੇ ਅੱਗੇ ਕਿਹਾ ਕਿ ਮ੍ਰਿਤਕ ਮਹਿਲਾ ਅਤੇ ਮੁਲਜ਼ਮ ਦੀ ਆਪਸ ਵਿੱਚ ਕੋਈ ਜਾਣ-ਪਛਾਣ ਨਹੀਂ ਹੈ । ਪੁਲਿਸ ਨੇ ਦੱਸਿਆ ਕਿ ਇਹ ਮਹਿਲਾ ਜ਼ੀਰਕਪੁਰ ਤੋਂ ਇਕੱਲੀ ਇੱਥੇ ਆਈ ਸੀ। ਫਿਲਹਾਲ ਪੁਲਿਸ ਨੇ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।
ਵੀਡੀਓ ਲਈ ਕਲਿੱਕ ਕਰੋ -: