ਪਟਿਆਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਪ੍ਰੀਖਿਆ ਸ਼ਾਖਾ ਦੀ ਤੀਸਰੀ ਮੰਜਿਲ ‘ਤੇ ਭਿਆਨਕ ਅੱਗ ਲੱਗ ਗਈ । ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਭਿਆਨਕ ਅੱਗ ਕਾਰਨ ਯੂਨੀਵਰਸਿਟੀ ਦਾ ਤਕਰੀਬਨ ਸਾਰਾ ਰਿਕਾਰਡ ਬੁਰੀ ਤਰ੍ਹਾਂ ਸੜ ਕੇ ਤਬਾਹ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸਵੇਰੇ 7.30 ਵਜੇ ਲੱਗੀ। ਜਿਸ ਕਾਰਨ ਦੋ ਸੁਰੱਖਿਆ ਕਰਮਚਾਰੀ ਵੀ ਬੇਹੋਸ਼ ਹੋ ਗਏ ਜਿਨ੍ਹਾਂ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ । ਅੱਗ ਦੇ ਕਾਰਨ ਕੰਪਿਊਟਰ, ਏਸੀ, ਫੋਟੋਸਟੇਟ ਮਸ਼ੀਨ ਅਤੇ ਫਰਨੀਚਰ ਆਦਿ ਸਭ ਕੁਝ ਸੜ ਕੇ ਸੁਆਹ ਹੋ ਗਿਆ ਹੈ। ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਮੌਕੇ ‘ਤੇ ਪਹੁੰਚੀਆਂ ਅੱਠ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮੁਸ਼ਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ।
ਵੀਡੀਓ ਲਈ ਕਲਿੱਕ ਕਰੋ -: