ਪੰਜਾਬ ਦੇ ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ, ਇੱਕ ਵਿਅਕਤੀ ਨਸ਼ੇ ਵਿੱਚ ਧੁੱਤ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਬਾਹਰ ਪਹੁੰਚਿਆ। ਸ਼੍ਰੋਮਣੀ ਕਮੇਟੀ ਦੇ ਵਲੰਟੀਅਰਾਂ ਨੇ ਸ਼ਖਸ ਨੂੰ ਫੜ ਲਿਆ ਅਤੇ ਬਾਹਰ ਕੀਤਾ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਵਲੰਟੀਅਰਾਂ ਨੇ ਜਦੋਂ ਉਸਨੂੰ ਪੁੱਛਿਆ ਕਿ ਕੀ ਉਸਨੇ ਸ਼ਰਾਬ ਪੀਤੀ ਹੈ ਤਾਂ ਉਸਨੇ ਬਿਨਾਂ ਝਿਜਕ ਹਾਂ ‘ਚ ਜਵਾਬ ਦਿੱਤਾ।
ਉਕਤ ਸ਼ਖਸ ਨੇ ਆਪਣੀ ਪਛਾਣ ਇੱਕ ਗੁਰਸਿੱਖ ਵਜੋਂ ਦੱਸੀ ਅਤੇ ਕਿਹਾ ਕਿ ਉਹ ਕਰਨਾਲ, ਹਰਿਆਣਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਤਿੰਨ ਮਹੀਨਿਆਂ ਤੋਂ ਅੰਮ੍ਰਿਤਸਰ ਵਿੱਚ ਰਹਿ ਰਿਹਾ ਸੀ। ਲੋਕਾਂ ਦਾ ਕਹਿਣਾ ਹੈ ਕਿ ਸ਼ਰਾਬ ਦੇ ਨਸ਼ੇ ਵਿੱਚ ਉਹ ਵਿਅਕਤੀ ਗਲਤ ਵਿਵਹਾਰ ਕਰਨ ਲੱਗ ਪਿਆ। ਮੌਕੇ ‘ਤੇ ਮੌਜੂਦ ਵਲੰਟੀਅਰਾਂ ਨੇ ਜਲਦੀ ਕਾਰਵਾਈ ਕਰਦਿਆਂ ਉਸਨੂੰ ਫੜ ਲਿਆ ਅਤੇ ਪਵਿੱਤਰ ਕੰਪਲੈਕਸ ਤੋਂ ਬਾਹਰ ਕੱਢ ਦਿੱਤਾ।
ਇਹ ਵੀ ਪੜ੍ਹੋ : ਕੈਨੇਡਾ ਸਰਕਾਰ ਨੇ ਘਟਾਇਆ ਅਸਥਾਈ ਨਿਵਾਸੀਆਂ ਦਾ ਬਜਟ, ਸਿਰਫ 385,000 ਅਸਥਾਈ ਨਿਵਾਸੀਆਂ ਨੂੰ ਦਾਖਲ ਕਰਨ ਦਾ ਟੀਚਾ
ਵੀਡੀਓ ਲਈ ਕਲਿੱਕ ਕਰੋ -:
























