ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਦੇ ਨਜ਼ਦੀਕ ਰੇਲਵੇ ਸਟੇਸ਼ਨ ਦੇ ਪਿੱਛੇ ਮਾਰਕੀਟ ਦੇ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ। ਇੱਥੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਮਹੇਂਦਰ ਉਰਫ਼ ਮਾਮੂ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਅਤੇ ਇੱਕ ਹੋਰ ਵਿਅਕਤੀ ਦੁਕਾਨ ‘ਤੇ ਬੈਠੇ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿੱਚ ਬਹਿਸ ਹੋ ਗਈ। ਜਿਸ ਤੋਂ ਬਾਅਦ ਉਕਤ ਵਿਅਕਤੀ ਨੇ ਮਹੇਂਦਰ ‘ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਉਕਤ ਕਾਤਲ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਉੱਡਦਾ ਹੋਇਆ ਹੈਲੀਕਾਪਟਰ ਕ੍ਰੈ/ਸ਼ ਹੋ ਕੇ ਨਦੀ ‘ਚ ਡਿੱ/ਗਿਆ, ਪਾਇਲਟ ਸਣੇ ਪੂਰਾ ਪਰਿਵਾਰ ਖ਼.ਤ/ਮ
ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਹੰਗਾਮਾ ਕੀਤਾ ਗਿਆ। ਕੰਟਰੋਲ ਰੂਪ ਤੋਂ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿੱਚ ਭੇਜ ਦਿੱਤਾ। ਕਤਲ ਦੇ ਪਿੱਛੇ ਵਜ੍ਹਾ ਕੀ ਸੀ ਇਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
