ਪੰਜਾਬੀਆਂ ਨੂੰ ਵੱਡਾ ਝਟਕਾ ਲੱਗਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੱਧ ਗਈਆਂ ਹਨ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ, ਜਿਸ ਮੁਤਾਬਕ ਪੰਜਾਬ ਵਿਚ ਪੈਟਰੋਲ 21 ਪੈਸੇ ਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ ਤੋਂ ਇਲਾਵਾ ਰਾਜਸਥਾਨ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਦੱਸ ਦੇਈਏ ਕਿ ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ 23 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਪੱਛਮੀ ਬੰਗਾਲ ਵਿੱਚ ਪੈਟਰੋਲ ਦੀ ਕੀਮਤ ਵਿੱਚ 54 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 51 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕਰਨਾਟਕ, ਕੇਰਲ, ਤੇਲੰਗਾਨਾ ਅਤੇ ਉੜੀਸਾ ਵਿੱਚ ਵੀ ਪੈਟਰੋਲ ਦੀ ਕੀਮਤ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ : ਅੱਜ ਲੁਧਿਆਣਾ ਪਹੁੰਚਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ, BJP ਉਮੀਦਵਾਰ ਰਵਨੀਤ ਬਿੱਟੂ ਲਈ ਮੰਗਣਗੇ ਵੋਟ
ਜ਼ਿਕਰਯੋਗ ਹੈ ਕਿ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 77.72 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.12 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: