ਜਲੰਧਰ ਦੇ ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ 12 ਵਜੇ ਦੇ ਕਰੀਬ ਬਾਈਕ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ‘ਤੇ ਪੈਟਰੋਲ ਬੰਬ ਸੁੱਟਿਆ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ, ਪਰ ਘਰ ਦੇ ਅੰਦਰ ਅਤੇ ਬਾਹਰ ਕਾਫੀ ਨੁਕਸਾਨ ਹੋਇਆ ਹੈ।
ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਸ ਦਾ ਪੁੱਤਰ ਅਤੇ ਧੀ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਉਹ ਆਪਣੇ ਛੋਟੇ ਪੁੱਤਰ ਸੁਮਿਤ ਕੁਮਾਰ ਨਾਲ ਇੱਕੋ ਘਰ ਵਿੱਚ ਰਹਿੰਦੀ ਹੈ। ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।

ਹੰਸਰਾਜ ਮੁਤਾਬਕ ਜਦੋਂ ਪਰਿਵਾਰਕ ਮੈਂਬਰ ਸਵੇਰੇ ਉੱਠੇ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਅੰਦਰ ਕੱਚ ਦੇ ਟੁਕੜੇ ਖਿਲਰੇ ਹੋਏ ਸਨ ਅਤੇ ਮੇਨ ‘ਤੇ ਸੜਨ ਦੇ ਨਿਸ਼ਾਨ ਸਨ। ਮਾਮਲੇ ਦੀ ਸੂਚਨਾ ਤੁਰੰਤ ਆਦਮਪੁਰ ਪੁਲਿਸ ਨੂੰ ਦਿੱਤੀ ਗਈ। ਘਟਨਾ ਦੀ ਜਾਂਚ ਲਈ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਜਿਸ ਵਿੱਚ ਸਾਫ਼ ਦੇਖਿਆ ਗਿਆ ਕਿ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਘਰ ‘ਤੇ ਪੈਟਰੋਲ ਨਾਲ ਭਰੀਆਂ ਬੋਤਲਾਂ ਸੁੱਟ ਕੇ ਭੱਜ ਗਏ।
ਇਹ ਵੀ ਪੜ੍ਹੋ : ਕੈਨੇਡਾ ਤੋਂ ਤਾ.ਬੂ.ਤ ‘ਚ ਬੰਦ ਹੋ ਕੇ ਆਇਆ ਨੌਜਵਾਨ, ਪਰਿਵਾਰ ਦਾ ਰੋ-ਰੋ ਬੁਰਾ ਹਾਲ, ਪਿੰਡ ‘ਚ ਪਸਰਿਆ ਸੋਗ
ਆਦਮਪੁਰ ਥਾਣੇ ਦੇ ਐਸਐਚਓ ਹਰਦੇਵ ਪ੍ਰੀਤ ਸਿੰਘ ਨੇ ਕਿਹਾ- ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਵਿੱਚ ਜਲਦੀ ਹੀ ਐਫਆਈਆਰ ਦਰਜ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























