petrol diesel price hiked by 31 paise: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ।ਜਿਸ ਨਾਲ ਆਮ ਆਦਮੀ ‘ਤੇ ਇਸ ਦਾ ਬਹੁਤ ਪ੍ਰਭਾਵ ਪੈ ਰਿਹਾ ਹੈ।ਦੱਸਣਯੋਗ ਹੈ ਕਿ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ 11ਵੇਂ ਦਿਨ ਵੀ ਵਧੀਆਂ ਹਨ।ਪੈਟਰੋਲ 31 ਪੈਸੇ ਅਤੇ ਡੀਜ਼ਲ 33 ਪੈਸੇ ਪ੍ਰਤੀ ਲੀਟਰ ਕੀਮਤਾਂ ‘ਚ ਵਾਧਾ ਹੋਇਆ ਹੈ।ਪੂਰੇ ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਪੈਟਰੋਲ 91.32 ਦੇ ਡੀਜਲ 82.44 ਰੁਪਏ ਪ੍ਰਤੀ ਲਿਟਰ ਜਦ ਕਿ ਅੱਜ ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 86.79 ਰੁਪਏ ਤੇ ਡੀਜ਼ਲ 80.30 ਰੁਪਏ ਪ੍ਰਤੀ ਲਿਟਰ ਹੋ ਗਈ।
ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 11 ਦਿਨਾਂ ਦੇ ਵਾਧੇ ਕਾਰਨ ਆਮ ਪੈਟਰੋਲ ਦੀ ਕੀਮਤ ਕਈ ਥਾਵਾਂ ‘ਤੇ 100 ਰੁਪਏ ਪ੍ਰਤੀ ਲੀਟਰ ਦੇ ਪੱਧਰ ਨੂੰ ਪਾਰ ਕਰ ਗਈ ਹੈ।
ਅੱਜ ਪੈਟਰੋਲ ਦੀ ਕੀਮਤ ਵਿੱਚ 31 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 33 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ, ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਸਿਆਸੀ ਪਾਰਾ ਵੀ ਕਾਫੀ ਵਧਿਆ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਸ ਮਹੀਨੇ ਵਿੱਚ 13 ਵੀਂ ਵਾਰ ਵਧੀਆਂ ਹਨ। ਬਿਹਾਰ ਵਿੱਚ ਵੀ ਪੈਟਰੋਲ-ਡੀਜ਼ਲ ਅਤੇ ਗੈਸ ਸਿਲੰਡਰ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਸ਼ੁੱਕਰਵਾਰ ਨੂੰ ਕਾਂਗਰਸ ਦੇ ਵਿਧਾਇਕ ਸ਼ਕੀਲ ਅਹਿਮਦ ਖਾਨ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਕਾਰਨ ਵਿਧਾਨ ਸਭਾ ਵਿੱਚ ਮਿੱਟੀ ਦਾ ਚੁੱਲ੍ਹਾ ਅਤੇ ਲੱਕੜ ਲੈ ਕੇ ਅਸੈਂਬਲੀ ਵਿੱਚ ਪਹੁੰਚੇ।
ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਨਾਂ ਆਉਣ ਤੇ ਰੁਲਦੂ ਸਿੰਘ ਮਾਨਸਾ ਦਾ ਕਿਸਾਨੀ ਸਟੇਜ ਤੋਂ ਸੁਣੋ ਐਲਾਨ