ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ।
ਦੇਸ਼ ਦੇ ਵਿੱਚ 5 ਸੂਬਿਆਂ ਦੀਆ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤੇਲ ਕੰਪਨੀਆਂ ਨੇ ਅੱਜ ਇੱਕ ਵਾਰ ਫਿਰ ਆਪਣੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ : PM ਮੋਦੀ ਨੇ ਕਿਹਾ – ਦੁਨੀਆ ਦੇ ਸਾਹਮਣੇ ਚੁਣੌਤੀ ਬਣਿਆ ਕੋਰੋਨਾ, ਪਰ ਵਿਗਿਆਨੀਆਂ ਨੇ ਇੱਕ ਸਾਲ ਦੇ ਅੰਦਰ ਹੀ ਬਣਾਈ ‘ਮੇਡ ਇਨ ਇੰਡੀਆ’ ਵੈਕਸੀਨ
ਪੰਜਾਬ ਵਿੱਚ ਪੈਟਰੋਲ ਦੀ ਕੀਮਤ 95.92 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਚੰਡੀਗੜ੍ਹ ਵਿੱਚ 85.32 ਰੁਪਏ ਅਤੇ ਪੈਟਰੋਲ ਦੀ ਕੀਮਤ 91.14 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਦੇਖੋ : ਵਰ੍ਹਦੀਆਂ ਗੋਲੀਆਂ ‘ਚ ਵੀ ਨਹੀਂ ਰੁਕਿਆ ਸੀ ਕੀਰਤਨ, ਸੰਤ ਭਿੰਡਰਾਂਵਾਲੇ ਨਾਲ ਮੌਜੂਦ ਸਿੰਘ ਤੋਂ ਸੁਣੋ ਅੱਖੀਂ ਡਿੱਠਾ ਹਾਲ