ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਐਤਵਾਰ ਸਵੇਰੇ ਕਰੀਬ 7 ਵਜੇ WTI ਕਰੂਡ 78.01 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 83.55 ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟ੍ਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਦੱਸ ਦੇਈਏ ਕਿ ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ ।
ਬਿਹਾਰ ਵਿੱਚ ਪੈਟ੍ਰੋਲ 48 ਪੈਸੇ ਤੇ ਡੀਜ਼ਲ 45 ਪੈਸੇ ਮਹਿੰਗਾ ਹੋ ਗਿਆ ਹੈ । ਮਹਾਰਾਸ਼ਟਰ ਵਿੱਚ ਪੈਟ੍ਰੋਲ 96 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਕੇਰਲ, ਗੋਆ, ਛੱਤੀਸਗੜ੍ਹ ਅਤੇ ਅਸਾਮ ਵਿੱਚ ਵੀ ਪੈਟ੍ਰੋਲ ਮਹਿੰਗਾ ਹੋ ਗਿਆ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਪੈਟ੍ਰੋਲ 50 ਪੈਸੇ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ । ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਵਿੱਚ ਪੈਟ੍ਰੋਲ ਅਤੇ ਡੀਜ਼ਲ 25 ਪੈਸੇ, ਹਿਮਾਚਲ ਪ੍ਰਦੇਸ਼ ਵਿੱਚ ਪੈਟ੍ਰੋਲ 63 ਪੈਸੇ ਅਤੇ ਡੀਜ਼ਲ 57 ਪੈਸੇ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ।
ਇਹ ਵੀ ਪੜ੍ਹੋ: ਆਧਾਰ ਕਾਰਡ ਨਹੀਂ ਮੰਨਿਆ ਜਾਵੇਗਾ ਹੁਣ ਜਨਮ ਮਿਤੀ ਦਾ ਸਬੂਤ- EPFO ਦਾ ਵੱਡਾ ਫੈਸਲਾ
ਦੱਸ ਦੇਈਏ ਕਿ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਤਬਦੀਲੀ ਮਗਰੋਂ ਦਿੱਲੀ ਵਿੱਚਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿੱਚ ਪੈਟ੍ਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿੱਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ, ਚੇੱਨਈ ਵਿੱਚ ਪੈਟ੍ਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਤੇ ਪੰਜਾਬ ਵਿੱਚ ਪੈਟ੍ਰੋਲ 98.26 ਰੁਪਏ ਅਤੇ ਡੀਜ਼ਲ 88.59 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –