ਪੰਜਾਬ ਦੇ ਮਰੀਜ਼ਾਂ ਨੂੰ ਵੱਡਾ ਝਟਕਾ ਲੱਗਿਆ ਹੈ । ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਜੋ ਆਯੂਸ਼ਮਾਨ ਭਾਰਤ ਯੋਜਨਾ ਦੇ ਸਹਾਰੇ ਇਲਾਜ ਲਈ ਚੰਡੀਗੜ੍ਹ ਆਉਂਦੇ ਹਨ ਪਰ ਹੁਣ ਉਨ੍ਹਾਂ ਨੂੰ ਚੰਡੀਗੜ੍ਹ ਦੇ ਦੋ ਵੱਡੇ ਹਸਪਤਾਲਾਂ ਵਿੱਚ ਇਸ ਦਾ ਲਾਭ ਨਹੀਂ ਮਿਲੇਗਾ । ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਸੈਕਟਰ-32 (GMCH-32) ਤੋਂ ਬਾਅਦ ਹੁਣ ਪੀਜੀਆਈ ਚੰਡੀਗੜ੍ਹ ਨੇ ਵੀ ਪੰਜਾਬ ਦੇ ਮਰੀਜ਼ਾਂ ਨੂੰ ਇਸ ਸਕੀਮ ਦਾ ਲਾਭ ਦੇਣ ‘ਤੇ ਰੋਕ ਲਗਾ ਦਿੱਤੀ ਹੈ ।
ਦੱਸ ਦੇਈਏ ਕਿ ਹੁਣ ਪੀਜੀਆਈ ਚੰਡੀਗੜ੍ਹ ਆਉਣ ਵਾਲੇ ਪੰਜਾਬ ਦੇ ਅਜਿਹੇ ਸਾਰੇ ਮਰੀਜ਼ਾਂ ਨੂੰ ਹੁਣ ਬਾਕੀ ਮਰੀਜ਼ਾਂ ਵਾਂਗ ਇਲਾਜ ਲਈ ਨਿਰਧਾਰਤ ਭੁਗਤਾਨ ਕਰਨਾ ਪਵੇਗਾ । ਪੰਜਾਬ ਸਰਕਾਰ ਦੇ ਰੁਖ਼ ਨੂੰ ਦੇਖਦੇ ਹੋਏ ਪੀਜੀਆਈ ਨੇ ਇਹ ਵੱਡਾ ਕਦਮ ਚੁੱਕਿਆ ਹੈ । ਦਰਅਸਲ, ਜਿਸ ਸੂਬੇ ਵਿੱਚ ਲਾਭਪਾਤਰੀ ਮਰੀਜ਼ ਹੁੰਦੇ ਹਨ, ਉਸ ਸੂਬੇ ਨੇ ਇਨ੍ਹਾਂ ਮਰੀਜ਼ਾਂ ਦੇ ਇਲਾਜ ਲਈ ਸਿਹਤ ਸੰਸਥਾ ਨੂੰ ਉਚਿਤ ਭੁਗਤਾਨ ਕਰਨਾ ਹੁੰਦਾ ਹੈ । ਪੰਜਾਬ ਸਰਕਾਰ ਦਾ ਪੀਜੀਆਈ ਵੱਲ 16 ਕਰੋੜ ਰੁਪਏ ਦਾ ਬਕਾਇਆ ਹੈ। ਪੀਜੀਆਈ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਹੁੰਦਾ ਸੀ । ਇਸ ਸਕੀਮ ਤਹਿਤ ਕਈ ਮਰੀਜ਼ਾਂ ਦੀਆਂ ਵੱਡੀਆਂ ਸਰਜਰੀਆਂ ਅਤੇ ਟੈਸਟ ਵੀ ਮੁਫ਼ਤ ਹੁੰਦੇ ਸਨ।
ਇਹ ਵੀ ਪੜ੍ਹੋ: ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ
ਜ਼ਿਕਰਯੋਗ ਹੈ ਕਿ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਨੇ ਇਸ ਸਾਲ ਮਾਰਚ ਮਹੀਨੇ ਤੋਂ 2.3 ਕਰੋੜ ਰੁਪਏ ਜਮ੍ਹਾਂ ਕਰਵਾ ਕੇ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਬੰਦ ਕਰ ਦਿੱਤਾ ਸੀ । ਇਸ ਸਕੀਮ ਤਹਿਤ ਚੰਡੀਗੜ੍ਹ, ਜੀਐਮਸੀਐਚ ਸੈਕਟਰ 32 ਤੇ ਜੀਐਮਐਸਐਚ ਸੈਕਟਰ 16 ਆਦਿ ਦੇ ਪ੍ਰਾਈਵੇਟ ਹਸਪਤਾਲਾਂ ਵੱਲ ਪੰਜਾਬ ਸਰਕਾਰ ਦਾ 3 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਹੈ। ਇਹ ਰਕਮ ਜਮ੍ਹਾਂ ਨਾ ਹੋਣ ਕਾਰਨ ਇਹ ਕਦਮ ਚੁੱਕਿਆ ਗਿਆ।
ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਮੁੱਖ ਸਕੱਤਰ ਅਜੋਏ ਸ਼ਰਮਾ ਨੇ ਕਿਹਾ ਕਿ ਆਯੂਸ਼ਮਾਨ ਭਾਰਤ ਸਕੀਮ ਤਹਿਤ ਪੰਜਾਬ ਸਰਕਾਰ ਦਾ 300 ਕਰੋੜ ਰੁਪਏ ਦਾ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਵਿੱਤ ਵਿਭਾਗ ਕੋਲ ਹੈ । ਉਮੀਦ ਹੈ ਕਿ ਬਕਾਇਆ ਰਕਮ ਇੱਕ ਹਫ਼ਤੇ ਦੇ ਅੰਦਰ ਜਮ੍ਹਾਂ ਹੋ ਜਾਵੇਗੀ। ਉਸ ਤੋਂ ਬਾਅਦ ਇਲਾਜ ਸ਼ੁਰੂ ਹੋਵੇਗਾ । ਚੰਡੀਗੜ੍ਹ ਵਿੱਚ GMCH-16 ਅਤੇ GMCH-32 ਵਰਗੇ ਹਸਪਤਾਲਾਂ ਨੂੰ ਵੀ ਜਲਦੀ ਹੀ ਭੁਗਤਾਨ ਕੀਤਾ ਜਾਵੇਗਾ ।
ਵੀਡੀਓ ਲਈ ਕਲਿੱਕ ਕਰੋ -: