ਪੰਜਾਬ ਦੇ ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ 341 ਅਸਾਮੀਆਂ ਦੀ ਭਰਤੀ ਕੀਤੀਆਂ ਜਾਣਗੀਆਂ। ਭਰਤੀ ਲਈ ਰੋਸਟਰ ਤਿਆਰ ਕਰ ਲਿਆ ਗਿਆ ਹੈ। ਡੀਡੀਏ ਕੁਮਾਰ ਗੌਰਵ ਧਵਨ ਨੇ ਦੱਸਿਆ ਕਿ ਰੋਸਟਰ ਬਣਨ ਤੋਂ ਬਾਅਦ ਹੁਣ ਇਨ੍ਹਾਂ ਅਸਾਮੀਆਂ ’ਤੇ ਭਰਤੀ ਲਈ ਅਰਜ਼ੀਆਂ ਦੀ ਪ੍ਰਕਿਰਿਆ ਅਗਲੇ ਹਫ਼ਤੇ ਤੱਕ ਸ਼ੁਰੂ ਕਰ ਦਿੱਤੀ ਜਾਵੇਗੀ। ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਨ੍ਹਾਂ 341 ਅਸਾਮੀਆਂ ਵਿੱਚੋਂ 76 ਅਸਾਮੀਆਂ ਫੈਕਲਟੀ ਲਈ ਹਨ, ਜਦੋਂ ਕਿ 265 ਅਸਾਮੀਆਂ ਗੈਰ-ਫੈਕਲਟੀ ਲਈ ਹਨ। ਜੂਨੀਅਰ ਡਾਕਟਰ, ਸੀਨੀਅਰ ਡਾਕਟਰ ਅਤੇ ਅਸਿਸਟੈਂਟ ਪ੍ਰੋਫੈਸਰ ਦੀਆਂ 76 ਫੈਕਲਟੀ ਪੋਸਟਾਂ ‘ਤੇ ਭਰਤੀ ਕੀਤੀ ਜਾਵੇਗੀ।
ਜੂਨੀਅਰ ਅਤੇ ਸੀਨੀਅਰ ਡਾਕਟਰ ਦੇ ਅਹੁਦਿਆਂ ‘ਤੇ ਭਰਤੀ ਲਈ ਲਿਖਤੀ ਅਤੇ ਇੰਟਰਵਿਊ ਦੋਵੇਂ ਹੀ ਹੋਣਗੇ, ਜਦੋਂ ਕਿ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ‘ਤੇ ਭਰਤੀ ਲਈ ਸਿਰਫ ਇੰਟਰਵਿਊ ਹੋਵੇਗੀ। ਡੀ.ਡੀ.ਏ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਭਾਰਤ ਸਰਕਾਰ ਦੇ ਉਪ ਸਕੱਤਰ ਮਨੋਹਰ ਅਗਨੀ ਨੇ ਤਿੰਨੋਂ ਸੈਟੇਲਾਈਟ ਸੈਂਟਰਾਂ ਦੇ ਚੱਲ ਰਹੇ ਨਿਰਮਾਣ ਕਾਰਜ ਦੀ ਸਮੀਖਿਆ ਦੌਰਾਨ ਸੰਗਰੂਰ ਸੈਟੇਲਾਈਟ ਸੈਂਟਰ ਵਿੱਚ 341 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਅਧਿਕਾਰਤ ਪ੍ਰਵਾਨਗੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦਈਏ ਕਿ ਸੰਗਰੂਰ ਦੇ ਸੈਟੇਲਾਈਟ ਸੈਂਟਰ ‘ਚ ਆਰਜ਼ੀ ਤੌਰ ‘ਤੇ ਓ.ਪੀ.ਡੀ. ਸੰਗਰੂਰ ਸੈਟੇਲਾਈਟ ਸੈਂਟਰ ਵਿੱਚ ਓਪੀਡੀ ਬਲਾਕ, ਡਾਇਰੈਕਟਰ ਦਾ ਬੰਗਲਾ, ਹਸਪਤਾਲ ਬਲਾਕ, ਰਿਹਾਇਸ਼ੀ ਯੂਨਿਟ ਅਤੇ ਹੋਸਟਲ ਦਾ ਕੰਮ ਮੁਕੰਮਲ ਹੋ ਗਿਆ ਹੈ। ਸੰਗਰੂਰ ਸੈਟੇਲਾਈਟ ਸੈਂਟਰ ਦੀ ਉਸਾਰੀ ਦਾ ਕੰਮ ਆਖਰੀ ਪੜਾਅ ‘ਤੇ ਚੱਲ ਰਿਹਾ ਹੈ, ਜਿਸ ਦੇ ਅਕਤੂਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਪੰਜਾਬ ਦੇ ਫਿਰੋਜ਼ਪੁਰ ਵਿੱਚ ਬਣਨ ਵਾਲੇ ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣਗੇ।