ਚੌਥੇ ਸਿੱਖ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਹੁਤ ਹੀ ਖੂਬਸੂਰਤ ਆਤਿਸ਼ਬਾਜੀ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਇੱਕ ਲੱਖ ਘਿਓ ਦੇ ਦੀਵੇ ਜਗਾਏ ਗਏ ਹਨ।


ਇਸ ਤੋਂ ਪਹਿਲਾਂ ਦੁਪਹਿਰ ਵੇਲੇ ਇੱਕ ਹੈਲੀਕਾਪਟਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪਰਿਕਰਮਾ ਮਾਰਗ ‘ਤੇ ਫੁੱਲਾਂ ਦੀ ਵਰਖਾ ਕੀਤੀ। ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਲਈ ਅੰਮ੍ਰਿਤਸਰ ਸ਼ਹਿਰ ਨੂੰ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਹਰ ਕੋਈ ਇਸ ਨੂੰ ਆਪਣੇ ਮੋਬਾਈਲ ਫੋਨਾਂ ਵਿੱਚ ਕੈਦ ਕਰ ਰਿਹਾ ਹੈ। ਮੰਦਰ ਦੇ ਕੰਪਲੈਕਸ ਵਿੱਚ ਕੀਰਤਨ ਦਰਬਾਰ ਸਜਾਏ ਗਏ ਹਨ।

ਦੱਸ ਦੇਈਏ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ 24 ਸਤੰਬਰ 1534 ਨੂੰ ਲਾਹੌਰ ਵਿਚ ਹੋਇਆ ਸੀ। 1 ਸਤੰਬਰ 1574 ਨੂੰ ਉਨ੍ਹਾਂ ਨੂੰ ਸਿੱਖਾਂ ਦੇ ਚੌਥੇ ਗੁਰੂ ਦੇ ਰੂਪ ਵਿਚ ਗੁਰੂ ਗੱਦੀ ਸੌਂਪੀ ਗਈ. ਉਨ੍ਹਾਂ ਨੇ 30 ਰਾਗਾਂ ਵਿਚ 638 ਭਜਨਾਂ ਦੀ ਰਚਨਾ ਕੀਤੀ, ਜੋਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਜ ਦਰਜ ਹੈ।

ਗੁਰੂ ਰਾਮਦਾਸ ਜੀ ਨੇ ਇੱਕ ਸਰੋਵਰ ਦੇ ਕੰਢੇ ਡੇਰਾ ਲਾਇਆ, ਜਿਸ ਦੇ ਜਲ ਨੂੰ ਪਵਿੱਤਰ ਮੰਨਿਆ ਗਿਆ। ਇਸੇ ਸਥਾਨ ‘ਤੇ ਉਨ੍ਹਾਂ ਨੇ ਅੰਮ੍ਰਿਤਸਰ ਸ਼ਹਿਰ ਦੀ ਨੀਂਹ ਰੱਖੀ। ਉਨ੍ਹਾਂ ਦੇ ਪੁੱਤਰ ਤੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਇਸੇ ਸਥਾਨ ‘ਤੇ ਸਵਰਣ ਮੰਦਰ ਦਾ ਨਿਰਮਾਣ ਕਰਾਇਆ।

ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੇ ਦਿ.ਹਾਂ/ਤ ਮਗਰੋਂ ਪੰਜਾਬ ‘ਚ ਸੋਗ ਦੀ ਲਹਿਰ, ਲੁਧਿਆਣਾ ‘ਚ ਸਰਸ ਮੇਲੇ ਦਾ ਸ਼ੋਅ ਰੱਦ
ਵੀਡੀਓ ਲਈ ਕਲਿੱਕ ਕਰੋ -:
























