ਪੂਰੇ ਦੇਸ਼ ਵਿੱਚ ਅੱਜ ਦੁਸਹਿਰੇ ਦਾ ਤਿਓਹਾਰ ਬਹੁਤ ਹੀ ਜ਼ਿਆਦਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ ਦਿੰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਸਾਰੇ ਦੇਸ਼ਵਾਸੀਆਂ ਨੂੰ ਜਿੱਤ ਦੇ ਪ੍ਰਤੀਕ ਤਿਓਹਾਰ ਦੁਸਹਿਰੇ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਮੇਰੀ ਕਾਮਨਾ ਹੈ ਕਿ ਇਹ ਪਵਿੱਤਰ ਤਿਓਹਾਰ ਹਰ ਕਿਸੇ ਦੇ ਜੀਵਨ ਵਿੱਚ ਹੌਂਸਲਾ, ਸੰਜਮ ਤੇ ਸਕਾਰਾਤਮਕ ਊਰਜਾ ਲੈ ਕੇ ਆਵੇ।”
ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਰਿਆਂ ਨੂੰ ਦੁਸਹਿਰੇ ਦੇ ਤਿਓਹਾਰ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਸਬੰਧੀ CM ਮਾਨ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਦੁਸਹਿਰੇ ਦਾ ਤਿਓਹਾਰ ਬੁਰਾਈ ਤੇ ਸੱਚਾਈ ਦੀ ਜਿੱਤ ਦਾ ਪ੍ਰਤੀਕ ਹੈ।
CM ਮਾਨ ਨੇ ਟਵੀਟ ਵਿੱਚ ਲਿਖਿਆ,”ਬੁਰਾਈ ‘ਤੇ ਸੱਚਾਈ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ। ਆਓ ਨੇਕੀ ਤੇ ਸੱਚਾਈ ਦੀ ਰਾਹ ‘ਤੇ ਚੱਲਣ ਦਾ ਪ੍ਰਣ ਕਰੀਏ…ਬੁਰਾਈਆਂ ਨੂੰ ਸਮਾਜ ਤੇ ਜੀਵਨ ‘ਚੋਂ ਖ਼ਤਮ ਕਰੀਏ…”
ਵੀਡੀਓ ਲਈ ਕਲਿੱਕ ਕਰੋ -: