ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਅੱਜ ਵੋਟਿੰਗ ਹੋਣੀ ਹੈ। ਪੰਜਾਬ ਵਿਚ 13 ਲੋਕ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਇਸੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੋਟਾਂ ਨੂੰ ਖਾਸ ਅਪੀਲ ਕੀਤੀ ਗਈ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਲੋਕਤੰਤਰ ਦੇ ਇਸ ਤਿਓਹਾਰ ‘ਚ ਵੱਧ ਚੜ੍ਹ ਕੇ ਹਿੱਸਾ ਲਓ। ਲੋਕ ਸਭਾ ਚੋਣਾਂ ਦੇ ਆਖਰੀ ਮੈਨੂੰ ਵਿਸ਼ਵਾਸ ਹੈ ਕਿ ਸਾਡੇ ਨੌਜਵਾਨਾਂ ਤੇ ਮਹਿਲਾਵਾਂ ਵੋਟਰ ਰਿਕਾਰਡ ਗਿਣਤੀ ‘ਚ ਵੋਟਾਂ ਪਾਉਣਗੇ। ਆਓ ਮਿਲ ਕੇ ਆਪਣੇ ਲੋਕਤੰਤਰ ਨੂੰ ਹੋਰ ਵੱਧ ਜੀਵੰਤ ਬਣਾਈਏ।
ਇਸੇ ਤਰ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਵੋਟਰਾਂ ਨੂੰ ਅਪੀਲ ਕਰਦਿਆਂ ਲਿਖਿਆ ਪੰਜਾਬ ਵਿਚ ਅੱਜ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਜਾ ਰਹੀਆਂ ਹਨ। ਪੰਜਾਬ ਦੇ ਸਾਡੇ ਸਾਰੇ ਭੈਣਾਂ ਤੇ ਭਰਾਵਾਂ ਨੂੰ ਖਾਸ ਕਰਕੇ ਨੌਜਵਾਨਾਂ ਨੂੰ ਲੋਕਤੰਤਰ ਦੇ ਇਸ ਮਹਾਨ ਤਿਓਹਾਰ ਵਿਚ ਆਪਣੀ ਰਿਕਾਰਡਤੋੜ ਸ਼ਮੂਲੀਅਤ ਨਾਲ ਦੇਸ਼ ਦੇ ਵਿਕਾਸ ਨੂੰ ਤੇਜ਼ ਗਤੀ ਦੇਣ ਵਾਲੀ, ਸਰਹੱਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਲੀ, ਪੰਜਾਬ ਅੰਦਰ ਨਸ਼ਿਆਂ ਦੇ ਵਪਾਰ ਨੂੰ ਖਤਮ ਕਰਨ ਦੀ ਸਮਰੱਥਾ ਰੱਖਣ ਵਾਲੀ ਤੇ ਭ੍ਰਿਸ਼ਟਾਚਾਰ ਨੂੰ ਠੱਲ ਪਾਉਣ ਵਾਲੀ ਸਰਕਾਰ ਬਣਾਉਣ ਦੀ ਅਪੀਲ ਕਰਦਾ ਹਾਂ। ਝੂਠ, ਲੁੱਟ ਤੇ ਵਾਅਦਾਖਿਲਾਫੀ ਵਿਰੁੱਧ ਪਾਈ ਗਈ ਤੁਹਾਡੀ ਇਕ-ਇਕ ਵੋਟ ਦੇਸ਼ ਨੂੰ ਖੁਸ਼ਹਾਲੀ ਤੇ ਤਰੱਕੀ ਦੇ ਰਾਹ ‘ਤੇ ਲੈ ਕੇ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: