ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਆਨੰਦਪੁਰ ਸਾਹਿਬ ਵਿੱਚ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕੀਤਾ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾ ਆਉਣ ਕਾਰਨ ਸਿਆਸਤ ਭਖ ਗਈ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਧਾਨ ਮੰਤਰੀ ਅਤੇ ਹੋਰ ਕੇਂਦਰੀ ਮੰਤਰੀਆਂ ਦੇ ਨਾ ਆਉਣ ਨੂੰ ਮੰਦਭਾਗਾ ਦੱਸਿਆ।
ਉਨ੍ਹਾਂ ਕਿਹਾ ਕਿ ਅਸੀਂ ਪ੍ਰਧਨ ਮੰਤਰੀ, ਰਾਸ਼ਟਰਪਤੀ ਸਣੇ ਕੇਂਦਰ ਦੇ ਸਾਰੇ ਵਜੀਰਾਂ ਨੂੰ ਸੱਦਾ ਦਿੱਤਾ ਸੀ। PM ਮੋਦੀ ਕੁਰੂਕਸ਼ੇਤਰ ਤਾਂ ਆਏ ਪਰ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਨਹੀਂ ਆਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਜਵਾਬ ਦੇਣ ਕਿ ਉਹ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਕਿਉਂ ਨਹੀਂ ਹੋਏ।

ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਥਾਨ ‘ਤੇ ਸ਼ਰਧਾਂਜਲੀ ਦੇਣ ਲਈ ਨਹੀਂ ਗਏ। ਇਹ ਸਿੱਖ ਭਾਈਚਾਰੇ ਅਤੇ ਪੰਜਾਬ ਦੀਆਂ ਭਾਵਨਾਵਾਂ ਦੀ ਅਣਦੇਖੀ ਹੈ। ਗੁਰੂ ਸਾਹਿਬ ਦੀ ਸ਼ਹਾਦਤ ਨਾ ਹੁੰਦੀ ਤਾਂ ਅੱਜ ਹਿੰਦੂਸਤਾਨ ਉਹੋ ਜਿਹਾ ਨਾ ਹੁੰਦ ਜਿਹੋ ਜਿਹਾ ਅੱਜ ਹੈ, ਇਸ ਲਈ ਇਹ ਦਿਨ ਸਿਰਫ ਇੱਕ ਪ੍ਰੋਗਰਾਮ ਨਹੀਂ, ਸਗੋਂ ਦੇਸ਼ ਦ ਆਤਮਾ ਨਾਲ ਜੁੜਿਆ ਪਲ ਹੈ। ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਆਨੰਦਪੁਰ ਸਾਹਿਬ ਤੋਂ ਸਿਰਫ਼ ਕੁਝ ਮਿੰਟਾਂ ਦੀ ਹਵਾਈ ਉਡਾਨ ‘ਤੇ ਹੈ, ਫਿਰ ਵੀ ਪ੍ਰਧਾਨ ਮੰਤਰੀ ਸ਼ਹੀਦੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।
ਇਹ ਵੀ ਪੜ੍ਹੋ : ਮਾਨਸਾ ਦੇ ਰਮਨਦੀਪ ਨੇ ਮੁੜ ਚਮਕਾਇਆ ਨਾਂਅ, ਭਾਰਤੀ ਫੌਜ ‘ਚ ਤਰੱਕੀਆਂ ਕਰਦਾ ਕਲਰਕ ਤੋਂ ਬਣਿਆ ਕੈਪਟਨ
ਕਿਸਾਨਾਂ ਦੇ ਮਸਲਿਆਂ ਬਾਰੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਇਸ ਲਈ ਜਦੋਂ ਕੇਂਦਰੀ ਖੇਤੀਬਾੜੀ ਮੰਤਰੀ ਚੰਡੀਗੜ੍ਹ ਦਾ ਦੌਰਾ ਕਰਦੇ ਹਨ ਤਾਂ ਉਨ੍ਹਾਂ ਨੂੰ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ, ਗੱਲਬਾਤ ਨੂੰ ਸਿਰਫ਼ ਰਸਮੀ ਕਾਰਵਾਈਆਂ ਅਤੇ ਫੋਟੋਆਂ ਖਿਚਵਾਉਣ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ।
ਵੀਡੀਓ ਲਈ ਕਲਿੱਕ ਕਰੋ -:
























