ਪੰਜਾਬ ਵਿੱਚ ਚੁਣਾਵੀ ਮਾਹੌਲ ਸਰਗਰਮ ਹੈ। ਦੋ ਦਿਨ ਬਾਅਦ ਵੋਟਾਂ ਪੈਣਗੀਆਂ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਨਾਲ ਲੱਗਦੇ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਨਾਲ ਮੁਲਾਕਾਤ ਕੀਤੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੀ.ਐੱਮ. ਮੋਦੀ ਨੇ ਨੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਆਪਣੀ ਰਿਹਾਇਸ਼ ‘ਤੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ।
ਇਨ੍ਹਾਂ ਵੱਡੇ ਸਿੱਖ ਆਗੂਆਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ, ਪਟਨਾ ਸਾਹਿਬ ਤੋਂ ਜਥੇਦਾਰ, ਹਜ਼ੂਰ ਸਾਹਿਬ ਕਮੇਟੀ ਦੇ ਜਥੇਦਾਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਲੋਕ ਸ਼ਾਮਲ ਸਨ। PMO ਵੱਲੋਂ ਸਾਂਝੇ ਕੀਤੇ ਗਏ ਵੀਡੀਓ ਵਿਚ ਦੇਖਿਆ ਗਿਆ ਕਿ ਸਿੱਖਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਕ੍ਰਿਪਾਨ’ ਵੀ ਭੇਟ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਐਤਵਾਰ ਨੂੰ ਵੋਟਾਂ ਪੈਣਗੀਆਂ, ਜਿਸ ਦਾ ਨਤੀਜਾ 10 ਮਾਰਚ ਨੂੰ ਸਾਹਮਣੇ ਆਏਗਾ। ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਜਾਣਗੀਆਂ। ਚੋਣ ਕਮਿਸਨ ਵੱਲੋਂ ਇਸ ਦਿਨ ਪੇਡ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ ਤਾਂਜੋ ਦੂਜੇ ਹਲਕਿਆਂ ਦੇ ਲੋਕ ਆਪਣੇ ਹਲਕੇ ਵਿੱਚ ਜਾ ਕੇ ਵੋਟ ਪਾ ਸਕਣ।