ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਪਹਿਲਾਂ ਹੀ ਗਰਮਾਈ ਹੋਈ ਹੈ। ਹੁਣ ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਜਨਵਰੀ ਦੇ ਪਹਿਲੇ ਹਫਤੇ ਪੰਜਾਬ ਦਾ ਦੌਰਾ ਕਰ ਸਕਦੇ ਹਨ। ਜਿਸ ਕਾਰਨ ਨਵਾਂ ਸਾਲ ਚੜ੍ਹਦਿਆਂ ਹੀ ਪੰਜਾਬ ਦਾ ਸਿਆਸੀ ਮਾਹੌਲ ਹੋਰ ਗਰਮ ਜਾਵੇਗਾ। ਆਪਣੇ ਇਸ ਦੌਰੇ ਦੌਰਾਨ ਪੀਐੱਮ ਮੋਦੀ ਵੱਲੋਂ ਪੰਜਾਬ ਲਈ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ। ਜਿਸ ਵਿੱਚ ਸਨਅਤਾਂ ਜਾਂ ਖੇਤੀ ਖੇਤਰ ਨੂੰ ਰਾਹਤ ਦਿੱਤੀ ਜਾ ਸਕਦੀ ਹੈ। ਸੂਤਰਾਂ ਅਨੁਸਾਰ ਫਿਰੋਜ਼ਪੁਰ ਜਾਂ ਹੁਸ਼ਿਆਰਪੁਰ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਰੱਖਿਆ ਜਾ ਸਕਦਾ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਆਖਰੀ ਵਾਰ ਨਵੰਬਰ 2019 ਵਿੱਚ ਪੰਜਾਬ ਦਾ ਦੌਰਾ ਕੀਤਾ ਸੀ। ਇਸ ਮੌਕੇ ਉਨ੍ਹਾਂ ਨੇ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਮੌਕੇ ਆਈਸੀਪੀ ਦਾ ਉਦਘਾਟਨ ਕੀਤਾ ਸੀ ।
ਦੱਸ ਦੇਈਏ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਾਂਗਰਸ ਨੇਤਾ ਰਾਹੁਲ ਗਾਂਧੀ ਵੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਆ ਰਹੇ ਹਨ। ਇਨ੍ਹਾਂ ਦੋਹਾਂ ਨੇਤਾਵਾਂ ਵੱਲੋਂ ਪੰਜਾਬ ਦੌਰੇ ਦੌਰਾਨ ਪੰਜਾਬ ਦਾ ਸਿਆਸੀ ਪਾਰਾ ਹੋਰ ਵੀ ਵੱਧ ਜਾਵੇਗਾ। ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 3 ਜਨਵਰੀ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸੂਤਰਾਂ ਮੁਤਾਬਕ ਉਹ ਪੰਜਾਬ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਂਝ ਅਜੇ ਤੱਕ ਪਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਅਗਲੇ ਦਿਨੀਂ ਪੰਜਾਬ ਆ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: