ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੌਰੇ ‘ਤੇ ਹਨ । ਉਹ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਕੇਂਦਰ ਸਰਕਾਰ ਨੇ ਇਸ ਨੂੰ 660 ਕਰੋੜ ਦੀ ਲਾਗਤ ਨਾਲ ਬਣਾਇਆ ਹੈ। 300 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਹਸਪਤਾਲ ਕੈਂਸਰ ਦੇ ਇਲਾਜ ਸਬੰਧੀ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਿਊ ਚੰਡੀਗੜ੍ਹ- ਮੋਹਾਲੀ ਵਿੱਚ ਬਣੇ ਇਸ ਹਸਪਤਾਲ ਦੇ ਉਦਘਾਟਨ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਪੰਜਾਬ ਨੂੰ ਕੁਝ ਹੋਰ ਤੋਹਫੇ ਵੀ ਦੇ ਸਕਦੇ ਹਨ। ਦੱਸ ਦੇਈਏ ਕਿ ਪੰਜਾਬ ਵਿੱਚ ਸੱਤਾ ਤਬਦੀਲੀ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਫੇਰੀ ਹੈ।

ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਹਸਪਤਾਲ ਦੇ ਆਸ-ਪਾਸ ਦੇ ਇਲਾਕਿਆਂ ਨੂੰ ਸੀਲ ਕੀਤਾ ਜਾ ਚੁੱਕਿਆ ਹੈ। ਹਸਪਤਾਲ ਦੇ ਬਾਹਰ ਪੰਜਾਬ ਪੁਲਿਸ ਅਤੇ ਅੰਦਰ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ ਨੇ ਸਿਕਓਰਿਟੀ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਹਸਪਤਾਲ ਦਾ 2 ਕਿਲੋਮੀਟਰ ਤੱਕ ਦਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਇਲਾਕੇ ਵਿੱਚ ਧਾਰਾ 144 ਲਗਾ ਕੇ ਨੋ ਫਲਾਈ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸ ਦੌਰਾਨ ਕਿਸੇ ਵੀ ਵਿਅਕਤੀ ਨੂੰ ਬਿਨ੍ਹਾਂ ਵੈਲਿਡ ਪਾਸ ਦੇ ਹਸਪਤਾਲ ਵੱਲ ਜਾਣ ਦੀ ਆਗਿਆ ਨਹੀਂ ਹੈ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
ਜ਼ਿਕਰਯੋਗ ਹੈ ਕਿ ਪੀਐੱਮ ਮੋਦੀ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਇਹ ਪਹਿਲਾ ਦੌਰਾ ਹੈ। ਇਸ ਤੋਂ ਪਹਿਲਾਂ ਇਹ 5 ਜਨਵਰੀ ਨੂੰ ਫਿਰੋਜ਼ਪੁਰ ਆਏ ਸਨ। ਉਸ ਦੌਰਾਨ ਉਨ੍ਹਾਂ ਦਾ ਕਾਫ਼ਿਲਾ 15 ਮਿੰਟ ਫਲਾਈਓਵਰ ‘ਤੇ ਰੁਕਿਆ ਰਿਹਾ। ਜਿਸ ਕਾਰਨ ਉਹ ਦੌਰਾ ਰੱਦ ਕਰ ਕੇ ਵਾਪਸ ਚਲੇ ਗਏ। ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਤਾਹੀ ਵਰਤਣ ਦਾ ਖੁਲਾਸਾ ਹੋਇਆ ਸੀ।

ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀ ਓ.ਪੀ.ਡੀ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ MRI, CT, ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫ਼ੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ । ਇਹ ਕੇਂਦਰ ਬਾਇਓਪਸੀ ਲਈ ਕੀਮੋਥੈਰੇਪੀ ਅਤੇ ਮਾਮੂਲੀ OT ਲਈ ਡੇ ਕੇਅਰ ਦੀ ਸਹੂਲਤ ਵੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
