ਪ੍ਰਧਾਨ ਮੰਤਰੀ ਨਰੇਂਦਰ ਮੋਦੀ 23 ਮਈ ਯਾਨੀ ਕੱਲ੍ਹ ਪੰਜਾਬ ਆਉਣਗੇ। ਉਹ ਪਟਿਆਲਾ ਵਿਖੇ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਟਿਆਲਾ ‘ਚ ਪੋਲੋ ਗਰਾਊਂਡ ਪਹੁੰਚੇ ਅਤੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਪਟਿਆਲਾ ‘ਚ ਹੋਣ ਜਾ ਰਹੀ PM ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ।
ਉਨ੍ਹਾਂ ਕਿਹਾ ਕਿ ਭਲਕੇ ਇੱਥੇ ਕਰੀਬ 50 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਦੀਆਂ ਤਿਆਰੀਆਂ ਦਾ ਉਨ੍ਹਾਂ ਵੱਲੋਂ ਜਾਇਜ਼ਾ ਲਿਆ ਗਿਆ। ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮੋਦੀ ਦੇ ਘਿਰਾਓ ਸਬੰਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਵੀ ਇੱਕ ਕਿਸਾਨ, ਅਸੀਂ ਪੰਜਾਬ ਵਿੱਚ ਦੋ ਮੁੱਖ ਫ਼ਸਲਾਂ ‘ਤੇ ਵੀ ਦੁੱਖ ਝੱਲਦੇ ਹਾਂ, ਪਰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਕੁੜੀ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ ਤੇ ਇਕ ਤਰਫ਼ਾ ਆਸ਼ਿਕ ਨੇ ਕੀਤਾ ਹ.ਮਲਾ, ਖੁਦ ਨੂੰ ਵੀ ਕੀਤਾ ਜ਼ਖਮੀ
23 ਮਈ ਨੂੰ PM ਮੋਦੀ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ‘ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ‘ਚ ਵੀ ਸ਼ਾਮਲ ਹੋਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ 24 ਮਈ ਨੂੰ ਮੁੜ ਪੰਜਾਬ ਆਉਣਗੇ। ਇੱਥੇ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।