ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਅਧੀਨ ਪੈਂਦੇ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸੰਗਤ ਮੰਡੀ ਅਤੇ ਗੁਰਤੇਜ ਸਿੰਘ ਵਾਸੀ ਪਟਵਾਰੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਡੀਐਸਪੀ ਵਿਜੀਲੈਂਸ ਨੇ ਦੱਸਿਆ ਕਿ ਬਠਿੰਡਾ ਦੇ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੇ ਬੰਦੇ ਤੋਂ 8 ਹਜ਼ਾਰ ਰੁਪਏ ਰਿਸ਼ਵਤ ਮੰਗ ਕੇ ਸੌਦਾ ਤੈਅ ਕੀਤਾ ਸੀ।
ਪਹਿਲਾਂ ਉਸ ਨੇ 5000 ਦਿੱਤੇ, ਜੋ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੇ ਆਪਸ ਵਿੱਚ ਵੰਡ ਕੇ ਆਪਣੀਆਂ ਜੇਬਾਂ ਵਿੱਚ ਪਾ ਲਏ, ਜਿਸ ਤੋਂ ਬਾਅਦ ਵਿਜੀਲੈਂਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਅੱਜ ਨਾਇਬ ਤਹਿਸੀਲਦਾਰ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਅਤੇ ਉਨ੍ਹਾਂ ਦੀ ਸੇਵਾਮੁਕਤੀ ਵੀ ਨੇੜੇ ਸੀ। ਫਿਲਹਾਲ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ‘ਤਹਿਸੀਲਦਾਰ-ਨਾਇਬ ਤਹਿਸਲੀਦਾਰ ਤੁਰੰਤ ਡਿਊਟੀ ‘ਤੇ ਆਉਣ, ਨਹੀਂ ਤਾਂ…’-ਮਾਨ ਸਰਕਾਰ ਨੇ ਦਿੱਤੇ ਹੁਕਮ
ਜਾਣਕਾਰੀ ਮੁਤਾਬਕ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਉਸ ਦੇ ਪਲਾਟ ਦੀ ਗਿਰਦਾਵਰੀ (ਇਤਕਾਲ) ਕਰਵਾਉਣ ਲਈ 10000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 8000 ਰੁਪਏ ਵਿੱਚ ਹੋਇਆ।
ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਬਠਿੰਡਾ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5000 ਰੁਪਏ ਲੈਂਦੇ ਹੋਏ ਦੋਵੇਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
