ਫਾਜ਼ਿਲਕਾ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਦੇ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਸੀ, ਜਿਸ ‘ਚ ਉਨ੍ਹਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਫਾਜ਼ਿਲਕਾ ਦੇ ਪਿੰਡ ਨੱਥਾ ਸਿੰਘ ਵਾਲਾ ਦੇ ਅੰਤਰਰਾਸ਼ਟਰੀ ਸਰਹੱਦ ਨੇੜੇ 2.220 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ। ਬਰਾਮਦ ਕੀਤੀ ਹੈਰੋਇਨ ਸੀ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ।
BSF ਦੇ ਬੁਲਾਰੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ BSF ਦੀ ਖੁਫੀਆ ਯੂਨਿਟ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। BSF ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਸ਼ੱਕੀ ਇਲਾਕੇ ‘ਚ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ। ਸਵੇਰੇ 11.50 ਵਜੇ ਦੇ ਕਰੀਬ ਸੈਨਿਕਾਂ ਨੇ ਸਫ਼ਲਤਾਪੂਰਵਕ ਸ਼ੱਕੀ ਹੈਰੋਇਨ ਦੇ ਤਿੰਨ ਪੈਕੇਟ ਬਰਾਮਦ ਕੀਤੇ।
ਇਹ ਵੀ ਪੜ੍ਹੋ : ਰੋਪੜ ਦੇ ਤੇਗਬੀਰ ਸਿੰਘ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, 5 ਸਾਲ ਦੀ ਉਮਰ ‘ਚ ਐਵਰੈਸਟ ਬੇਸ ਕੈਂਪ ਕੀਤਾ ਸਰ
ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਤਿੰਨ ਪੈਕੇਟ ਦਾ ਕੁੱਲ ਵਜ਼ਨ 2.220 ਕਿਲੋਗ੍ਰਾਮ ਸੀ। ਪੈਕੇਟ ਕਾਲੇ ਰੰਗ ਦੇ ਬੈਗ ਵਿੱਚ ਰੱਖੇ ਹੋਏ ਸਨ ਅਤੇ ਬੈਗ ਵਿੱਚ ਤਿੰਨ ਗਲੋ ਸਟਿਕ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਇਹ ਬਰਾਮਦਗੀ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਨੱਥਾ ਸਿੰਘ ਵਾਲਾ ਦੇ ਨਾਲ ਲੱਗਦੇ ਇੱਕ ਖੇਤ ਵਿੱਚ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: