ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੀਪਿਕਾ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦਾ ਨਾਮ ਰਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ। ਨੌਜਵਾਨ ‘ਤੇ ਧਮਕੀ ਭਰੀ ਈਮੇਲ ਭੇਜਣ ਦੇ ਇਲਜ਼ਾਮ ਲੱਗੇ ਹਨ।
ਦੱਸ ਦੇਈਏ ਕਿ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਦੀਪਿਕਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਾਉ ਅਤੇ ਸੁੱਖੀ ਦੀ ਮੰਗ ਕੀਤੀ ਗਈ। ਜਿਸ ਤੋਂ ਬਾਅਦ ਬੀਤੇ ਕੱਲ੍ਹ ਪੁਲਿਸ ਨੇ ਸੁਰੱਖਿਆ ਲਈ ਉਸ ਦੇ ਘਰ ਦੇ ਬਾਹਰ ਸੁਰੱਖਿਆ ਕਰਮਚਾਰੀ ਵੀ ਤਾਇਨਾਤ ਕਰ ਦਿੱਤੇ ਹਨ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ, ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਕਮਲ ਕੌਰ ਭਾਬੀ ਦੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ। ਉਸੇ ਵੀਡੀਓ ਵਿੱਚ, ਉਸਨੇ ਦੀਪਿਕਾ ਲੂਥਰਾ ਨੂੰ ਧਮਕੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਉਸਨੇ ਵੀਡੀਓ ਬਣਾਉਣਾ ਬੰਦ ਨਾ ਕੀਤਾ, ਤਾਂ ਉਸਦੀ ਹਾਲਤ ਵੀ ਕਮਲ ਕੌਰ ਵਰਗੀ ਹੋਵੇਗੀ, ਅਤੇ ਇਸ ਵਾਰ “ਲਾਸ਼ ਵੀ ਨਹੀਂ ਮਿਲੇਗੀ।”
ਇਹ ਵੀ ਪੜ੍ਹੋ : ਜਲੰਧਰ ‘ਚ ਰੰਜਿਸ਼ ਕਾਰਨ 3 ਭਰਾਵਾਂ ‘ਤੇ ਜਾ.ਨ.ਲੇ.ਵਾ ਹ.ਮ.ਲਾ, ਇੱਕ ਦੀ ਮੌ.ਤ, 2 ਗੰਭੀਰ ਜ਼ਖਮੀ
ਦੀਪਿਕਾ ਨੇ ਧਮਕੀਆਂ ਨੂੰ ਗੰਭੀਰਤਾ ਨਾਲ ਲਿਆ। ਜਿਸ ਤੋਂ ਬਾਅਦ ਉਸਨੇ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਅਤੇ ਅੰਮ੍ਰਿਤਸਰ ਪੁਲਿਸ ਨੇ ਉਸਦੀ ਸੁਰੱਖਿਆ ਲਈ ਦੋ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ। ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਵਿਰੁੱਧ ਪਹਿਲਾਂ ਹੀ ਕਈ ਗੰਭੀਰ ਧਾਰਾਵਾਂ ਤਹਿਤ ਮਾਮਲੇ ਦਰਜ ਹਨ ਅਤੇ ਹੁਣ ਨਵੀਂ ਧਮਕੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਦੀਪਿਕਾ ਲੂਥਰਾ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਉਸਨੂੰ ਚੇਤਾਵਨੀ ਦਿੱਤੀ ਤਾਂ ਉਸਨੇ ਉਸ ਤੋਂ ਮੁਆਫੀ ਵੀ ਮੰਗੀ। ਪਰ ਹੁਣ ਉਹ ਉਸਨੂੰ ਦੁਬਾਰਾ ਨਿਸ਼ਾਨਾ ਬਣਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























