ਜਲੰਧਰ ‘ਚ ਸਵੇਰੇ 5 ਵਜੇ ਭੋਗਪੁਰ ਦੇ ਪਿੰਡ ਚੱਕ ਜੰਡੂ ‘ਚ ਦਿੱਲੀ ਪੁਲਿਸ ਨੇ ਛਾਪੇਮਾਰੀ ਕੀਤੀ ਹੈ। ਪੁਲਿਸ ਨੂੰ ਇੱਥੇ ਗੈਂਗਸਟਰਾਂ ਦੇ ਲੁਕੇ ਹੋਣ ਦੀ ਸੂਚਨਾ ਸੀ। ਪਿੰਡ ਦੇ ਪੈਟਰੋਲ ਪੰਪ ‘ਤੇ ਬੰਦ ਪਈ ਕੋਠੀ ਤੋਂ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਤਿੰਨ ਹੋਰ ਗੈਂਗਸਟਰਾਂ ਨੂੰ ਖੇਤਾਂ ਵਿੱਚੋਂ ਕਾਬੂ ਕੀਤਾ ਗਿਆ ਹੈ।
ਪੁਲਿਸ ਦੀ ਇਹ ਕਾਰਵਾਈ 7 ਘੰਟੇ ਤੱਕ ਚੱਲੀ। ਇਸ ਦੇ ਨਾਲ ਹੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੇਤਾਂ ‘ਚ 3 ਤੋਂ 4 ਗੈਂਗਸਟਰ ਲੁਕੇ ਹੋਏ ਹਨ ਪਰ ਸਿਰਫ 3 ਗੈਂਗਸਟਰ ਹੀ ਖੇਤਾਂ ‘ਚ ਲੁਕੇ ਹੋਏ ਸਨ, ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਹਨ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਭੋਗਪੁਰ ਦੇ ਪਿੰਡ ‘ਚ ਗੈਂਗਸਟਰ ਲੁਕੇ ਹੋਏ ਹਨ। ਉਨ੍ਹਾਂ ਕੋਲ ਬਹੁਤ ਸਾਰੇ ਹਥਿਆਰ ਵੀ ਹਨ। ਦਿੱਲੀ ਪੁਲਿਸ ਨੇ ਜਲੰਧਰ ਪੁਲਿਸ ਨਾਲ ਮਿਲ ਕੇ ਸਵੇਰੇ 5 ਵਜੇ ਛਾਪੇਮਾਰੀ ਕੀਤੀ। ਪੁਲਿਸ ਨੇ ਪਿੰਡ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਪਿੰਡ ਦੇ ਆਲੇ-ਦੁਆਲੇ ਪੁਲਿਸ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੇ ਨਾਲ ਹੀ ਪੁਲਿਸ ਨੇ ਖੇਤਾਂ ‘ਚੋਂ ਗੈਂਗਸਟਰਾਂ ਦਾ ਪਤਾ ਲਗਾਉਣ ਲਈ ਡਰੋਨ ਦੀ ਮਦਦ ਵੀ ਲਈ। ਦਿੱਲੀ ਪੁਲਿਸ ਨੇ ਜਲੰਧਰ ਪੁਲਿਸ ਦੀ ਮਦਦ ਨਾਲ ਦੋ ਗੈਂਗਸਟਰਾਂ ਨੂੰ ਕੋਠੀ ਤੋਂ ਕਾਬੂ ਕੀਤਾ ਹੈ। ਦੋਵਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਨੇ ਖੇਤਾਂ ‘ਚੋਂ 3 ਹੋਰ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ। ਹਾਲਾਂਕਿ ਦੋਵਾਂ ਪਾਸਿਆਂ ਤੋਂ ਕਿਸੇ ਨੇ ਗੋਲੀਬਾਰੀ ਨਹੀਂ ਕੀਤੀ। ਇਹ ਗੈਂਗਸਟਰ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ ਅਤੇ ਵੱਡੀ ਵਾਰਦਾਤ ਨੂੰ ਅੰਜਾਮ ਦੇ ਕੇ ਆਏ ਹਨ। ਹਾਲਾਂਕਿ ਇਸ ਸਬੰਧ ਵਿਚ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।