ਪੰਜਾਬ ਵਿੱਚ ਅੱਜ ‘ਪੁਲਿਸ ਯਾਦਗਾਰੀ ਦਿਵਸ’ ਮਨਾਇਆ ਗਿਆ। ਬਰਨਾਲਾ ਪੁਲਿਸ ਨੇ ਅੱਜ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ। ਬਰਨਾਲਾ ਦੇ SSP ਦਫ਼ਤਰ ਵਿੱਚ ਬਣੇ ਸ਼ਹੀਦੀ ਸਮਾਰਕ ਵਿਖੇ ਸਮੂਹ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਬਰਨਾਲਾ ਪੁਲਿਸ, ਸਿਵਲ, ਜੁਡੀਸ਼ੀਅਲ ਅਤੇ ਏਅਰ ਫੋਰਸ ਦੇ ਅਧਿਕਾਰੀ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ।
ਇਸ ਮੌਕੇ SSP ਬਰਨਾਲਾ ਸੰਦੀਪ ਮਲਿਕ ਨੇ ਦੱਸਿਆ ਕਿ 21 ਅਕਤੂਬਰ ਦਾ ਦਿਨ ਪੂਰੇ ਦੇਸ਼ ਵਿੱਚ ਪੁਲਿਸ ਸ਼ਹੀਦੀ ਯਾਦਗਾਰ ਵਜੋਂ ਮਨਾਇਆ ਜਾਂਦਾ ਹੈ। ਜਿਸ ਕਾਰਨ ਅੱਜ ਪੰਜਾਬ ਭਰ ਵਿੱਚ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਯਾਦ ਕੀਤਾ ਜਾ ਰਿਹਾ ਹੈ, ਜਿਸ ਤਹਿਤ ਬਰਨਾਲਾ ਵਿਖੇ ਸ਼ਹੀਦੀ ਸਮਾਰਕ ਵਿਖੇ ਸ਼ਹੀਦ ਫੌਜੀ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਉਨ੍ਹਾਂ ਕਿਹਾ ਕਿ ਹੁਣ ਤੱਕ ਬਰਨਾਲਾ ਜ਼ਿਲ੍ਹੇ ਦੇ 27 ਪੁਲਿਸ ਮੁਲਾਜ਼ਮ ਵੱਖ-ਵੱਖ ਮਾਮਲਿਆਂ ਵਿੱਚ ਸ਼ਹੀਦ ਹੋ ਚੁੱਕੇ ਹਨ। ਸਾਰੇ ਸ਼ਹੀਦ ਪੰਜਾਬ ਪੁਲਿਸ ਦਾ ਮਾਣ ਹਨ। ਉਨ੍ਹਾਂ ਦੇ ਪਰਿਵਾਰ ਹੀ ਸਾਡੇ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਅੱਜ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਵੀ ਕੀਤਾ। ਇਸ ਮੌਕੇ ਸ਼ਹੀਦ ਪੁਲੀਸ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਪੁਲੀਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ
ਇਹ ਵੀ ਪੜ੍ਹੋ : ਮੋਗਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਨਾਮੀ ਗਿਰੋਹਾਂ ਦੇ 4 ਸਾਥੀਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ
ਤਰਨਤਾਰਨ ਪੁਲਿਸ ਲਾਈਨ ‘ਚ ਵੀ ਸ਼ਰਧਾਂਜਲੀ ਸਮਾਗਮ ਹੋਇਆ। ਇਸ ਮੌਕੇ SSP, DSP ਤੇ ਪੁਲਿਸ ਅਫਸਰ ਅਤੇ ਸ਼ਹੀਦਾਂ ਦੇ ਪਰਿਵਾਰ ਹਾਜਰ ਸਨ। ਇਸ ਮੌਕੇ ਸ਼ਹੀਦਾਂ ਨੂੰ ਸਲਾਮੀ ਦੇ ਕੇ ਸ਼ਰਧਾਂਜਲੀ ਦਿੱਤੀ ਗਈ ਅਤੇ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅੱਜ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਭਾਵੁਕ ਹੋ ਗਏ। ਪੁਲਿਸ ਸ਼ਹੀਦੀ ਦਿਵਸ ‘ਤੇ ਜਿੱਥੇ ਸਾਰਿਆਂ ਨੇ ਹੰਝੂ ਭਰੀਆਂ ਅੱਖਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ, ਉੱਥੇ ਹੀ ਪੁਲਿਸ ਕਮਿਸ਼ਨਰ ਨੇ ਪੰਜਾਬ ਦੇ ਕਾਲੇ ਦੌਰ ਦੀਆਂ ਕਹਾਣੀਆਂ ਵੀ ਸੁਣਾਈਆਂ।
ਵੀਡੀਓ ਲਈ ਕਲਿੱਕ ਕਰੋ -: