ਭੋਲੇ-ਭਾਲੇ ਲੋਕਾਂ ਨੂੰ ਨੋਟ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਨੂੰ ਗੁਰੂ ਹਰਸਹਾਏ ਪੁਲਸ ਨੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਵੱਲੋਂ ਕਾਬੂ ਕੀਤੇ ਗਏ ਉਕਤ ਠੱਗਾਂ ਕੋਲੋਂ ਠੱਗੀ ਵਾਲੀ ਰਾਸ਼ੀ ਅਤੇ ਡੁਪਲੀਕੇਟ ਨੋਟ ਵੀ ਬਰਾਮਦ ਕੀਤੇ ਗਏ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਗੁਰੂਹਰਸਹਾਏ ਇੰਸਪੈਕਟਰ ਰੁਪਿੰਦਰਪਾਲ ਸਿੰਘ ਨੇ ਦੱਸਿਆ ਕਿ ਮੋਹਣ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਸ਼ਹਿਣਾ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸਦੇ ਕੋਲ ਬਾਈ ਕਨਾਲ ਜ਼ਮੀਨ ਹੈ ਅਤੇ ਆਪਨੀ ਜ਼ਮੀਨ ਤੇ ਉਸ ਨੇ ਸਬਜ਼ੀ ਲਾਈ ਹੋਈ ਹੈ। ਉਸ ਨੇ ਦੱਸਿਆ ਕਿ ਦਾਰਾ ਸਿੰਘ ਪੁੱਤਰ ਗੁਰਨਾਮ ਸਿੰਘ ਜਿਹੜਾ ਕਿ ਸਬਜ਼ੀ ਦੀ ਬਿਜਾਈ ਠੇਕੇ ਤੇ ਜ਼ਮੀਨ ਲੈ ਕੇ ਕਰਦਾ ਸੀ ਅਤੇ ਸਬਜ਼ੀ ਮੰਡੀ ਵਿੱਚ ਵੀ ਦਾਰਾ ਸਿੰਘ ਮਿਲ ਜਾਂਦਾ ਸੀ ।
ਜਿਸ ਨਾਲ ਉਸਦੀ ਕਾਫੀ ਜਾਣ ਪਛਾਣ ਹੋ ਗਈ ਜਿਸ ਨੇ ਉਸ ਨੂੰ ਦੱਸਿਆ ਕਿ ਉਸ ਦੀ ਪਛਾਣ ਇਕ ਬਾਬੇ ਦੇ ਨਾਲ ਹੈ ਜੋ ਕਿ ਪੈਸੇ ਦੁੱਗਣੇ ਕਰਦਾ ਹੈ। ਇਸ ਤਰ੍ਹਾਂ ਕਰਕੇ ਦਾਰਾ ਸਿੰਘ ਅਤੇ ਮੰਗਲ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਬਸਤੀ ਕੱਲੇ ਵਾਲੀ ਦਾਖਲੀ ਮੋਹਨ ਕੇ ਉਤਾੜ ਦੇ ਨਾਲ ਮਿਲ ਕੇ ਉਸ ਨਾਲ ਠੱਗੀ ਕੀਤੀ ਹੈ। ਪੁਲਸ ਨੇ ਉਕਤ ਮਾਮਲੇ ਵਿਚ ਉਕਤ ਦੋਨਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਲੱਖ ਚਾਲੀ ਹਜ਼ਾਰ ਦੀ ਨਗਦੀ ਅਤੇ ਦੋ ਲੱਖ ਅੱਸੀ ਹਜ਼ਾਰ ਰੁਪਏ ਦੇ ਫੋਟੋਸਟੇਟ ਕੀਤੇ ਹੋਏ ਡੁਬਲੀਕੇਟ ਨੋਟ ਬਰਾਮਦ ਕੀਤੇ ਹਨ।
ਦੇਖੋ ਵੀਡੀਓ : Chana Chaat Recipe | ਮੁੰਬਈ ਦੀ ਮਸ਼ਹੂਰ ਚਨਾ ਚਾਟ | Chatpati Chaat | Indian Street Food