ਜਲੰਧਰ ਦੇ ਪਿੰਡ ਪਤਾਰਾ ‘ਚ ਨਸ਼ੇ ‘ਚ ਧੁੱਤ ਨੌਜਵਾਨ ਵੱਲੋਂ ਦਿਹਾਤੀ ਪੁਲਿਸ ਟੀਮ ‘ਤੇ ਜਾਨਲੇਵਾ ਹਮਲਾ ਕੀਤਾ ਸੀ, ਜਿਸ ‘ਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋਇਆ ਸੀ। ਇਸ ਮਾਮਲੇ ‘ਚ ਪੁਲਿਸ ਨੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਕੋਲੋਂ ਪੁਲਿਸ ਨੇ ਦੋ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਮਾਮਲੇ ਦਰਜ ਹਨ।
ਪਤਾਰਾ ਥਾਣੇ ਦੇ SHO ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਕੱਲ੍ਹ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਪਿੰਡ ਪਤਾਰਾ ਨੇੜੇ ਨਸ਼ਾ ਕਰ ਰਹੇ ਹਨ। ਜਦੋਂ ਸੂਚਨਾ ਦੀ ਪੁਸ਼ਟੀ ਕੀਤੀ ਗਈ ਤਾਂ ਪਤਾ ਲੱਗਾ ਕਿ ਸਾਰੇ ਮੁਲਜ਼ਮ ਤ੍ਰਿਲੋਕ ਲਾਲ ਉਰਫ ਹਰਮਨ ਸੰਧੂ ਉਰਫ ਸੋਨੂੰ ਦੇ ਘਰ ਬੈਠੇ ਸਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਛਾਪੇਮਾਰੀ ਕੀਤੀ ਤਾਂ ਜਦੋਂ ਪੁਲਿਸ ਨੇ ਦਰਵਾਜ਼ਾ ਖੜਕਾਇਆ ਤਾਂ ਦੋਸ਼ੀ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਬਟਾਲਾ ‘ਚ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾ.ਰੀ ਟੱ.ਕਰ, ਹਾ.ਦਸੇ ‘ਚ ਇੱਕ ਨੌਜਵਾਨ ਦੀ ਹੋਈ ਮੌ.ਤ
ਇਸੇ ਦੌਰਾਨ ਇੱਕ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੁਲਜ਼ਮਾਂ ਵੱਲੋਂ ਹਮਲਾ ਕਰਨ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਜਾਲ ਵਿਛਾ ਕੇ ਰਾਤ ਨੂੰ ਸਾਰੇ ਮੁਲਜ਼ਮਾਂ ਨੂੰ ਫੜ ਲਿਆ। ਇਸ ਘਟਨਾ ਵਿੱਚ ਜਸਬੀਰ ਸਿੰਘ ਨਾਂ ਦਾ ਕਾਂਸਟੇਬਲ ਗੰਭੀਰ ਜ਼ਖ਼ਮੀ ਹੋ ਗਿਆ। SHO ਹੁੰਦਲ ਨੇ ਦੱਸਿਆ ਕਿ ਹੁਣ ਜਸਬੀਰ ਦੀ ਹਾਲਤ ਖਤਰੇ ਤੋਂ ਬਾਹਰ ਹੈ।
SHO ਹੁੰਦਲ ਨੇ ਦੱਸਿਆ ਕਿ ਸੋਨੂੰ ਆਪਣੇ ਘਰ ਬੈਠ ਕੇ ਕੁਝ ਨੌਜਵਾਨ ਲੜਕੇ-ਲੜਕੀਆਂ ਨੂੰ ਨਸ਼ਾ ਕਰਵਾ ਕੇ ਭੋਲੇ-ਭਾਲੇ ਨੌਜਵਾਨਾਂ ਨੂੰ ਨਸ਼ੇ ਕਰਨ ਲਈ ਉਕਸਾਉਂਦਾ ਸੀ।ਫਿਲਹਾਲ ਪੁਲਿਸ ਨੇ ਮੁੱਖ ਦੋਸ਼ੀ ਸੋਨੂੰ, ਗਗਨਦੀਪ ਸਿੰਘ, ਹਰਮਨਜੋਤ ਸਿੰਘ, ਗੁਰਜੀਤ ਸਿੰਘ ਜੀਤਾ, ਸੰਦੀਪ ਕੁਮਾਰ ਸ਼ੀਪਾ ਸਾਰੇ ਵਾਸੀ ਪਿੰਡ ਪਤਾਰਾ ਅਤੇ ਪ੍ਰਗਟ ਸਿੰਘ ਵਾਸੀ ਪਿੰਡ ਨਿਊ ਜੋਗਿੰਦਰ ਨਗਰ, ਰਾਮਾ ਮੰਡੀ ਖਿਲਾਫ ਆਈ.ਪੀ.ਸੀ ਧਾਰਾ 307, 353, 186, 332, 148 ਅਤੇ 149 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੁਲਜ਼ਮ ਸਮੇਤ ਬਾਕੀਆਂ ਦੀ ਭਾਲ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: