ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੈਕਿੰਗ ਵਧਾ ਦਿੱਤੀ ਗਈ ਹੈ। ਇਸੇ ਤਹਿਤ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਵੱਲੋਂ ਗੋਇੰਦਵਾਲ ਹਾਈਟੈਕ ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਇੱਕ ਗੱਡੀ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ ਸਾਢੇ ਨੌ ਲੱਖ ਰੁਪਏ ਬਰਾਮਦ ਕੀਤੇ ਹਨ।
ਜਾਣਕਰੀ ਅਨੁਸਾਰ ਥਾਣਾ ਤਲਵੰਡੀ ਚੌਧਰੀਆਂ ਪੁਲਿਸ ਗੋਇੰਦਵਾਲ ਹਾਈਟੈਕ ਨਾਕੇ ਤੇ ਗੱਡੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੇ ਚੈਕਿੰਗ ਲਈ ਇੱਕ ਗੱਡੀ ਨੂੰ ਰੋਕਿਆ। ਜਦੋਂ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਸਾਢੇ ਨੌ ਲੱਖ ਰੁਪਏ ਬਰਾਮਦ ਹੋਏ। ਪੁਲਸੀ ਵੱਲੋਂ ਜਦੋਂ ਇਸ ਪੈਸੇ ਬਾਰੇ ਕਾਰ ‘ਚ ਸਵਾਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਇਸ ਸਬੰਧੀ ਕੋਈ ਵੀ ਪੁਖ਼ਤਾ ਸਬੂਤ ਨਹੀਂ ਪੇਸ਼ ਕਰ ਸਕੇ।
ਇਹ ਵੀ ਪੜ੍ਹੋ : ਬਟਾਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਪਤੀ-ਪਤਨੀ ਨੂੰ 30 ਲੱਖ ਰੁਪਏ ਦੀ ਜਾਅਲੀ ਕਰੰਸੀ ਸਣੇ ਕੀਤਾ ਕਾਬੂ
ਇਸ ਤੋਂ ਬਾਅਦ ਪੁਲਿਸ ਨੇ ਪੈਸੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕਾਨੂਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਮਾਮਲੇ ਸਬੰਧੀ ਸੰਬੰਧਿਤ ਵਿਭਾਗ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ DSP ਬਬਨਦੀਪ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿਸ ਦੌਰਾਨ ਇਹ ਪੈਸੇ ਬਰਾਮਦ ਹੋਏ ਹਨ।
ਵੀਡੀਓ ਲਈ ਕਲਿੱਕ ਕਰੋ -: