ਡੇਰਾ ਬਾਬਾ ਨਾਨਕ ਵਿਖੇ ਹੋਏ ਕਤਲ ਕੇਸ ਦੀ ਗੁੱਥੀ ਸੁਲਝਾ ਲਈ ਗਈ ਹੈ। ਕੁਝ ਹੀ ਘੰਟਿਆਂ ਵਿਚ ਪੁਲਿਸ ਨੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਵਿਖੇ ਰਾਜੂ ਮਸੀਹ ਨਾਂ ਦੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।
ਮਾਣਯੋਗ ਐੱਸਐੱਸਪੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਮਾਮਲੇ ਵਿਚ ਪਰਚਾ ਰਜਸਿਟਰਡ ਕਰਕੇ ਟੀਮਾਂ ਬਣਾਈਆਂ ਗਈਆਂ ਸਨ ਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ ਜਿਸ ਤਹਿਤ ਪੁਲਿਸ ਨੂੰ ਸਫਲਤਾ ਮਿਲੀ। ਦੋਸ਼ੀ 6-7 ਘੰਟਿਆਂ ਵਿਚ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਪੂਰੇ ਮਾਮਲੇ ਵਿਚ ਲੁਧਿਆਣਾ ਪੁਲਿਸ ਨੇ ਮਦਦ ਕੀਤੀ ਤੇ ਮੁਲਜ਼ਮ ਜਲਦੀ ਫੜਿਆ ਗਿਆ।
ਇਹ ਵੀ ਪੜ੍ਹੋ : ਧਾਰਮਿਕ ਥਾਵਾਂ ‘ਤੇ ਲੱਗੇ ਸਪੀਕਰਾਂ ਨੂੰ ਲੈ ਕੇ ਹਾਈਕੋਰਟ ਹੋਇਆ ਸਖਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਕਤਲ ਦੀ ਵਜ੍ਹਾ ਆਪਸੀ ਲੜਾਈ-ਝਗੜਾ ਦੱਸਿਆ ਜਾ ਰਿਹਾ ਹੈ। ਗੁੱਸੇ ਵਿਚ ਆ ਕੇ ਮੁਲਜ਼ਮ ਨੇ ਕਤਲ ਕਰ ਦਿੱਤਾ। ਤਫਤੀਸ਼ ਵਿਚ ਸਾਹਮਣੇ ਆਇਆ ਹੈ ਕਿ ਇਕੱਲੇ ਵਿਅਕਤੀ ਨੇ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ। ਹੁਣ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।