ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਭਾਰਤੀਆ ਕਿਸਾਨ ਜਥੇਬੰਦੀ ਉਗਰਾਹਾ ਵੱਲੋਂ ਅੱਜ ਬਠਿੰਡਾ ਡੀਸੀ ਦਫ਼ਤਰ ਸਾਹਮਣੇ ਧਰਨਾ ਲਗਾਇਆ ਜਾਣਾ ਸੀ ਪਰ ਅੱਜ ਪਹਿਲਾ ਹੀ ਤੜਕਸਾਰ ਪੁਲਿਸ ਵਲੋ ਕਿਸਾਨਾਂ ਦੇ ਘਰ ਚ ਰੇਡ ਕਰਨੀ ਸੁਰੂ ਕਰ ਦਿੱਤੀ ਜਿਸਦੀ ਸੀਸੀਟੀਵੀ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।
ਜਿੱਥੇ ਪਿਛਲੇ ਦਿਨੀਂ ਡੀਸੀ ਦਫਤਰ ਬਠਿੰਡਾ ਦੇ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਜਨ ਮੋਰਚਾ ਲਗਾਇਆ ਜਾਣਾ ਸੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬਲਦੇਵ ਸਿੰਘ ਚੌਂਕ ‘ਤੇ ਸ਼ਗਨਦੀਪ ਦੀ ਰਿਹਾਈ ਦੇ ਮਸਲੇ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਕਿਸਾਨਾਂ ਦੇ ਦੋਸ਼ ਹਨ ਕਿ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਜਬਰਦਸਤ ਕਾਰਵਾਈ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਅੱਥੂ ਗੈਸ ਦੇ ਗੋਲੇ ਛੱਡੇ ਗਏ ਅਤੇ ਲਾਠੀਚਾਰਜ ਕੀਤਾ ਗਿਆ।
ਇਸ ਕਾਰਵਾਈ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਬਣ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ‘ਤੇ ਤੀਖੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਬਾਅਦ ਪ੍ਰਸ਼ਾਸਨ ਦੀ ਭੂਮਿਕਾ ਸਾਫ਼ ਹੋ ਗਈ ਹੈ ਅਤੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤੇ ਕਿਸਾਨ ਸਧਾਰਨ ਧਰਨਾ ਲਗਾਉਣ ਤੋਂ ਵੀ ਡਰ ਰਹੀ ਹੈ ਜਦੋ ਕਿ ਧਰਨਾ ਜਾਂ ਆਪਣੀ ਗੱਲ ਰੱਖਣੀ ਸਾਡਾ ਸਵਿਧਾਨਿਕ ਅਧਿਕਾਰ ਹੈ।
ਇਹ ਵੀ ਪੜ੍ਹੋ : ਮੁੜ ਵਿਵਾਦਾਂ ‘ਚ ਘਿਰੇ ਸਾਬਕਾ DGP ਮੁਹੰਮਦ ਮੁਸਤਫ਼ਾ ! 2 ਰਾਜਾਂ ‘ਚ ਵੋਟਰ ID ਕਾਰਡ ਬਣਾਉਣ ਦੇ ਲੱਗੇ ਇਲਜ਼ਾਮ
ਫਿਲਹਾਲ ਇਲਾਕੇ ਵਿੱਚ ਪੁਲਿਸ ਬਲ ਤਾਇਨਾਤ ਹੈ ਅਤੇ ਹਾਲਾਤਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























