ਖਮਾਣੋ ਦੇ ਨਜ਼ਦੀਕੀ ਪਿੰਡ ਨੌਗਾਵਾਂ ਨਜ਼ਦੀਕ ਇਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਜਸਪ੍ਰੀਤ ਸਿੰਘ ਨੇ ਬੀਤੀ ਰਾਤ ਹੀ ਆਪਣਾ ਜਨਮਦਿਨ ਮਨਾਇਆ ਸੀ ਤੇ ਅਗਲੇ ਹੀ ਦਿਨ ਉਸ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਕਾਰਨ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Policeman died in road accident
ਇਹ ਵੀ ਪੜ੍ਹੋ : 2017 NEET ਟਾਪਰ ਦੀ ਸ਼ੱਕੀ ਹਾਲਾਤਾਂ ‘ਚ ਹੋਈ ਮੌ.ਤ, ਮੁਕਤਸਰ ਦਾ ਰਹਿਣ ਵਾਲਾ ਸੀ ਨਵਦੀਪ ਸਿੰਘ
ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਆਪਣੇ ਮੋਟਰਸਾਈਕਲ ਤੇ ਜਦੋਂ ਪਿੰਡ ਨੌਗਾਵਾਂ ਕੋਲ ਪਹੁੰਚਿਆ ਤਾਂ ਟਰੱਕ ਬਿਨਾਂ ਲਾਈਟਾਂ ਅਤੇ ਇੰਡੀਕੇਟਰਾਂ ਤੋਂ ਖੜਾ ਸੀ, ਜਿਸ ਦੇ ਪਿੱਛੇ ਜਸਪ੍ਰੀਤ ਸਿੰਘ ਦਾ ਮੋਟਰਸਾਈਕਲ ਟਕਰਾ ਗਿਆ। ਇਸ ਹਾਦਸੇ ਵਿੱਚ ਜਸਪ੍ਰੀਤ ਸਿੰਘ ਦੀ ਮੌਤ ਹੋ ਗਈ। ਥਾਣਾ ਬਸੀ ਪਠਾਣਾਂ ਦੇ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਟਰੱਕ ਚਾਲਕ ਖਿਲਾਫ਼ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























