ਕੋਰੋਨਾ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਵਿੱਚ ਇਸ ਸਮੇਂ ਇੱਕ ਹੋਰ ਸੰਕਟ ਨੂੰ ਉੱਠਿਆ ਹੋਇਆ ਹੈ। ਦਰਅਸਲ ਪੰਜਾਬ ਵਿੱਚ ਮੌਜੂਦਾ ਸਮੇ ‘ਚ ਇੱਕ ਰਾਜਨੀਤਿਕ ਸੰਕਟ ਵੀ ਚੱਲ ਰਿਹਾ ਹੈ।
ਇਹ ਰਾਜਨੀਤਿਕ ਸੰਕਟ ਵੀ ਸੱਤਾਧਾਰੀ ਕਾਂਗਰਸ ਪਾਰਟੀ ‘ਚ ਚੱਲ ਰਿਹਾ ਹੈ। ਸੂਬੇ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਵੀ ਹੋਣ ਵਾਲੀਆਂ ਹਨ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਫੁੱਟ ਪੈਣ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਕੇਂਦਰੀ ਹਾਈ ਕਮਾਂਡ ਨੇ ਹੁਣ ਸਥਿਤੀ ਨੂੰ ਸੰਭਾਲਣ ਲਈ ਦਖਲ ਦਿੱਤਾ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਗਿਆ ਹੈ। ਇੱਥੇ ਸਾਰੇ ਵਿਧਾਇਕ, ਮੰਤਰੀ ਤਿੰਨ ਮੈਂਬਰਾਂ ਦੇ ਇੱਕ ਪੈਨਲ ਨੂੰ ਮਿਲਣਗੇ, ਜਿਥੇ ਉਹ ਆਪਣੀਆਂ ਸਮੱਸਿਆਵਾਂ ਰੱਖਣਗੇ।
ਸੂਬਾ ਪ੍ਰਧਾਨ ਸੁਨੀਲ ਜਾਖੜ, ਮੰਤਰੀ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਤਕਰੀਬਨ ਦੋ ਦਰਜਨ ਕਾਂਗਰਸੀ ਵਿਧਾਇਕ ਦਿੱਲੀ ਪਹੁੰਚ ਗਏ ਹਨ। ਚੋਣਾਂ ਵਿੱਚ ਕਾਂਗਰਸ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ਾਂ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਆਪਣੀ ਸਰਕਾਰ ‘ਤੇ ਸਵਾਲ ਖੜੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਹ ਦੋ ਦਰਜਨ ਵਿਧਾਇਕ ਲਗਾਤਾਰ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਉਠਾ ਰਹੇ ਹਨ।
ਇਹ ਵੀ ਪੜ੍ਹੋ : Big Breaking: ਲੁਧਿਆਣਾ ਵਾਸੀਆਂ ਨੂੰ ਕਰਫਿਊ ਤੋਂ ਮਿਲੀ ਵੱਡੀ ਰਾਹਤ, ਹੁਣ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ
ਕੇਂਦਰੀ ਹਾਈ ਕਮਾਂਡ ਵੱਲੋਂ ਬਣਾਈ ਤਿੰਨ ਮੈਂਬਰੀ ਪੈਨਲ ਦੀ ਅਗਵਾਈ ਹਰੀਸ਼ ਰਾਵਤ ਕਰ ਰਹੇ ਹਨ। ਉਨ੍ਹਾਂ ਤੋਂ ਇਲਾਵਾ ਮੱਲੀਕਾਰਜੁਨ ਖੜਗੇ ਅਤੇ ਜੇਪੀ ਅਗਰਵਾਲ ਵੀ ਇਸ ਵਿੱਚ ਹਨ। ਪੰਜਾਬ ਕਾਂਗਰਸ ਦੇ ਵਿਧਾਇਕਾਂ, ਮੰਤਰੀਆਂ ਨੂੰ ਮਿਲਣ ਦੀ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਹੋਵੇਗੀ। ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਦੋ ਦਰਜਨ ਵਿਧਾਇਕ ਵੀ ਸੋਮਵਾਰ ਦੀ ਮੀਟਿੰਗ ਵਿੱਚ ਪੈਨਲ ਨੂੰ ਮਿਲਣਗੇ। ਫਿਰ ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ, ਪ੍ਰਗਟ ਸਿੰਘ ਪੈਨਲ ਨੂੰ ਮਿਲਣਗੇ। ਕੈਪਟਨ ਅਮਰਿੰਦਰ ਸਿੰਘ ਦੇ ਕੈਂਪ ਦੇ ਮੰਨੇ ਜਾਂਦੇ ਮਨਪ੍ਰੀਤ ਬਾਦਲ, ਸਾਧੂ ਸਿੰਘ ਵੀ ਦਿੱਲੀ ਵਿੱਚ ਹਨ ਅਤੇ ਪੈਨਲ ਨੂੰ ਮਿਲਣਗੇ। ਇਸ ਹਫਤੇ ਦੇ ਅਖੀਰ ਵਿੱਚ ਸ਼ੁੱਕਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਪੈਨਲ ਨੂੰ ਮਿਲਣ ਲਈ ਦਿੱਲੀ ਆ ਸਕਦੇ ਹਨ।
ਇਹ ਵੀ ਪੜ੍ਹੋ : ਨਹੀਂ ਰਹੀ ਜਲੰਧਰ ਦੀ ਮਸ਼ਹੂਰ ਪਰੌਂਠਿਆਂ ਵਾਲੀ ਬੇਬੇ
ਮਹੱਤਵਪੂਰਨ ਗੱਲ ਇਹ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਤੋਂ ਹੀ ਪੰਜਾਬ ਕਾਂਗਰਸ ਵਿੱਚ ਫੁੱਟ ਦੀਆਂ ਖ਼ਬਰਾਂ ਆ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਲਗਾਤਾਰ ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹ ਰਹੇ ਹਨ, ਜਦਕਿ ਪਾਰਟੀ ਦੇ ਕਈ ਨੇਤਾਵਾਂ ਨੇ ਵੀ ਕੈਪਟਨ ਸਰਕਾਰ ‘ਤੇ ਸਵਾਲ ਖੜੇ ਕੀਤੇ ਹਨ। ਅਜਿਹੀ ਸਥਿਤੀ ਵਿੱਚ, ਜਦੋਂ ਅਗਲੇ ਸਾਲ ਰਾਜ ਵਿੱਚ ਚੋਣਾਂ ਹੋਣੀਆਂ ਹਨ, ਉਸ ਤੋਂ ਪਹਿਲਾਂ ਕਾਂਗਰਸ ਹਾਈ ਕਮਾਂਡ ਨੁਕਸਾਨ ਉੱਤੇ ਕਾਬੂ ਪਾਉਣ ਵਿੱਚ ਲੱਗੀ ਹੋਈ ਹੈ।
ਇਹ ਵੀ ਦੇਖੋ : ਕੈਪਟਨ ਦੇ ਗੜ੍ਹ ‘ਚ ਗਰਜੇ ਉਗਰਾਹਾਂ ਤੇ ਰਾਜੇਵਾਲ, ਕਰ ‘ਤੇ ਵੱਡੇ ਐਲਾਨ, ਸਰਕਾਰ ਨੂੰ ਘੇਰਾ ਪਾਉਣ ਲਈ ਸੁਣੋ ਰਣਨੀਤੀ