ਭਲਕੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਈ ਜਾਵੇਗੀ । ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ 15 ਅਕਤੂਬਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਪੰਜ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕਰਨ ਜਾ ਰਹੇ ਹਨ। ਜਿਨ੍ਹਾਂ ਵਿੱਚ ਬਲਵਿੰਦਰ ਸਿੰਘ ਜਟਾਣਾ, ਬਾਬਾ ਰਾਏ ਬੁਲਾਰ, ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਦੀਆਂ ਤਸਵੀਰਾਂ ਸ਼ਾਮਿਲ ਹਨ।
ਦੱਸ ਦੇਈਏ ਕਿ ਬਹੁਤ ਲੰਬੇ ਸਮੇ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਉਨ੍ਹਾਂ ਦੀ ਤਸਵੀਰ ਨੂੰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕੀਤਾ ਜਾਵੇ। ਉਨ੍ਹਾਂ ਦਾ ਪਰਿਵਾਰ ਚਾਹੁੰਦਾ ਸੀ ਕਿ ਇਹ ਤਸਵੀਰ ਰਾਏ ਪਰਿਵਾਰ ਦੀ ਹਾਜ਼ਰੀ ਵਿੱਚ ਸੁਸ਼ੋਭਿਤ ਕੀਤੀ ਜਾਵੇ ਪਰ ਵੀਜ਼ਾ ਨਾ ਮਿਲਣ ਕਾਰਨ ਇਹ ਸੰਭਵ ਨਹੀਂ ਹੋ ਸਕਿਆ । ਇਸ ਤੋਂ ਪਹਿਲਾਂ ਸਾਲ 2019 ਵਿੱਚ ਰਾਏ ਪ੍ਰਵਾਰ ਦੇ 19ਵੇਂ ਵੰਸ਼ਜ ਰਾਏ ਸਲੀਮ ਅਕਰਮ ਭੱਟੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੁਲਾਕਾਤ ਕਰ ਕੇ ਇਸ ਤਸਵੀਰ ਨੂੰ ਜਲਦ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: