ਪੰਜਾਬ ਵਿੱਚ ਕਿਸਾਨਾਂ ‘ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਕੇਂਦਰ ਸਰਕਾਰ ਨੇ DAP ਖਾਦ ਦੀਆਂ ਕੀਮਤਾਂ ਵਿੱਚ ਵਾਧੇ ਮਗਰੋਂ ਹੁਣ ਪੋਟਾਸ਼ ਦੀਆਂ ਕੀਮਤਾਂ ਵਿੱਚ ਵੀ ਵਾਧਾ ਕਰ ਦਿੱਤਾ ਹੈ। ਕਿਸਾਨ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਕਾਰਨ ਪਹਿਲਾਂ ਹੀ ਪ੍ਰੇਸ਼ਾਨ ਹਨ ਪਰ ਖਾਦ ਕੰਪਨੀਆਂ ਵੱਲੋਂ DAP ਅਤੇ ਪੋਟਾਸ਼ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨਾਲ ਇਨ੍ਹਾਂ ਦੀ ਆਉਣ ਵਾਲੀ ਫ਼ਸਲ ਦੀ ਬਿਜਾਈ ਤੋਂ ਪਹਿਲਾਂ ਪ੍ਰੇਸ਼ਾਨੀ ਹੋਰ ਵਧਾ ਦਿਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਖਾਦ ਕੰਪਨੀਆਂ ਨੇ ਹੁਣ ਕੇਂਦਰ ਦੀ ਪ੍ਰਵਾਨਗੀ ਬਾਅਦ ਪੋਟਾਸ਼ ਦੀ ਕੀਮਤ ਵਿੱਚ 50 ਕਿਲੋ ਦੇ ਗੱਟੇ ਪਿੱਛੇ 600 ਰੁਪਏ ਦਾ ਵਾਧਾ ਕੀਤਾ ਗਿਆ ਹੈ। ਪਹਿਲਾਂ ਇਹ ਰੇਟ 1100 ਰੁਪਏ ਸੀ ਜੋ ਹੁਣ ਵਧਾ ਕੇ 1700 ਰੁਪਏ ਪ੍ਰਤੀ ਗੱਟਾ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ DAP ਦੀ ਕੀਮਤ ਵਿੱਚ ਪਿਛਲੇ ਦਿਨਾਂ ਵਿੱਚ 150 ਰੁਪਏ ਦਾ ਵਾਧਾ ਕੀਤਾ ਗਿਆ ਸੀ ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪੋਟਾਸ਼ ਦੀ ਕੀਮਤ ਵਿੱਚ ਭਾਰੀ ਵਾਧੇ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਪਾਸੇ ਕੇਂਦਰ ਸਰਕਾਰ ਸਬਸਿਡੀ ਵਧਾਉਣ ਦੇ ਦਾਅਵੇ ਕਰਦੀ ਹੈ ਅਤੇ ਦੂਜੇ ਪਾਸੇ ਖਾਦਾਂ ਦੇ ਰੇਟਾਂ ਵਿਚ ਵੱਡੇ ਵਾਧੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਨੋਂ-ਦਿਨ ਵਧ ਰਹੀਆਂ ਡੀਜ਼ਲ, ਕੀਟਨਾਸ਼ਕ ਦਵਾਈ, ਮਜ਼ਦੂਰੀ. ਖਾਦਾਂ ਆਦਿ ਦੀਆਂ ਕੀਮਤਾਂ ਕਾਰਨ ਕਿਸਾਨਾਂ ਲਈ ਖੇਤੀ ਕਰਨਾ ਹੁਣ ਹੱਥ ਵੱਸ ਨਹੀ ਰਹੇਗੀ, ਕਿੳਂਕਿ ਉਸ ਦੇ ਖੇਤੀ ਲਾਗਤ ਖਰਚੇ ਵੱਧ ਰਹੇ ਹਨ ਤੇ ਸਰਕਾਰਾਂ ਉਨ੍ਹਾਂ ਦੀਆ ਜਿਣਸਾਂ ਦੇ ਰੇਟਾਂ ਵਿੱਚ ਮਾਮੂਲੀ ਵਾਧਾ ਕਰ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: