ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਪਾਰਟੀ ਨੂੰ ਮੁੜ ਖੜ੍ਹਾ ਕਰਨ ਲਈ ਪੂਰੀ ਤਰ੍ਹਾਂ ਜੁਟੀ ਹੋਈ ਹੈ । ਹਾਲ ਹੀ ਵਿੱਚ ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਦੇ 3 ਦਿਨ ਬਾਅਦ ਹੀ ਉਨ੍ਹਾਂ ਨੇ ਸੋਮਵਾਰ ਨੂੰ ਮੁੜ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ । ਇਸ ਮੀਟਿੰਗ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸੀ। ਕਰੀਬ 5 ਘੰਟੇ ਤੱਕ ਚੱਲੀ ਇਸ ਬੈਠਕ ‘ਚ ਕਈ ਅਹਿਮ ਗੱਲਾਂ ‘ਤੇ ਚਰਚਾ ਹੋਈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ਪ੍ਰਧਾਨ ਨਾਲ ਇਹ ਦੂਜੀ ਮੁਲਾਕਾਤ ਸੀ।
ਰਿਪੋਰਟ ਮੁਤਾਬਕ ਸੋਮਵਾਰ ਨੂੰ 10 ਜਨਪਥ ਸਥਿਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ ਵਿੱਚ ਪ੍ਰਿਯੰਕਾ ਗਾਂਧੀ, ਅੰਬਿਕਾ ਸੋਨੀ, ਪੀ. ਚਿਦੰਬਰਮ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਤੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਰਹੇ । ਇੱਕ ਵਾਰ ਫਿਰ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਲਈ ਅੱਗੇ ਦੀ ਯੋਜਨਾ ਦੱਸੀ।
ਇਹ ਵੀ ਪੜ੍ਹੋ: CM ਮਾਨ ਦੇ ‘ਆਪ’ MLAs ਨੂੰ ਹੁਕਮ, ‘ਜਲਦ ਸਮੱਸਿਆਵਾਂ ਦੇ ਬਲਿਊ ਪ੍ਰਿੰਟ ਤੇ ਵਿਕਾਸ ਲਈ ਯੋਜਨਾ ਤਿਆਰ ਕਰੋ’
ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ 2024 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸ਼ਨੀਵਾਰ ਨੂੰ ਹੋਈ ਆਪਣੀ ਪਹਿਲੀ ਬੈਠਕ ਵਿੱਚ ਪੂਰੀ ਯੋਜਨਾ ਪੇਸ਼ ਕੀਤੀ ਸੀ । ਉਨ੍ਹਾਂ ਨੇ ਕਾਂਗਰਸ ਨੂੰ ਲੋਕ ਸਭਾ ਦੀਆਂ 270 ਸੀਟਾਂ ‘ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਹੋਰ ਸੀਟਾਂ ‘ਤੇ ਵੀ ਗਠਜੋੜ ਬਣਾਉਣ ਦਾ ਸੁਝਾਅ ਦਿੱਤਾ ਗਿਆ ਹੈ। ਰਿਪੋਰਟਾਂ ਅਨੁਸਾਰ ਪ੍ਰਸ਼ਾਂਤ ਕਿਸ਼ੋਰ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਨਾ ਚਾਹੀਦਾ। ਇੱਥੇ ਪਾਰਟੀ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ।
ਦੱਸ ਦੇਈਏ ਕਿ ਪ੍ਰਸ਼ਾਂਤ ਕਿਸ਼ੋਰ ਦੇ 3 ਦਿਨਾਂ ਦੇ ਅੰਦਰ ਦੋ ਵਾਰ ਮੀਟਿੰਗ ਤੇ ਉਨ੍ਹਾਂ ਦੀ ਲਗਾਤਾਰ ਵਧਦੀ ਸਰਗਰਮੀ ਨੂੰ ਦੇਖਦਿਆਂ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਉਹ ਜਲਦੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਉਨ੍ਹਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਗਈ ਹੈ । ਪਾਰਟੀ ਨਾ ਸਿਰਫ਼ ਉਸ ਨੂੰ ਆਪਣੇ ਨਾਲ ਜੋੜ ਕੇ ਆਪਣੀ ਰਣਨੀਤੀ ਵਰਤਣਾ ਚਾਹੁੰਦੀ ਹੈ, ਸਗੋਂ ਉਸ ਨੂੰ ਆਗੂ ਵਜੋਂ ਵੀ ਵਰਤਣਾ ਚਾਹੁੰਦੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”