ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਚੰਨੀ ਨੂੰ ਪੱਤਰ ਲਿਖ ਕੇ ਬਟਾਲਾ ਨੂੰ ਇੱਕ ਵੱਖਰਾ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ 19 ਨਵੰਬਰ 2021 ਨੂੰ ਮਨਾਏ ਜਾਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਦੇ ਸਨਮਾਨ ਵਿੱਚ ਬਟਾਲਾ ਨੂੰ ਵੱਖਰਾ ਜ਼ਿਲ੍ਹਾ ਐਲਾਨਿਆ ਜਾਣਾ ਚਾਹੀਦਾ ਹੈ।
ਇਸ ਸਬੰਧੀ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦੇ ਚਿੱਠੀ ਲਿਖੀ ਗਈ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਇਹ ਮਾਮਲਾ ਵਿਚਾਰ ਅਧੀਨ ਹੈ।
ਇਸ ਚਿੱਠੀ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦਾ ਹਵਾਲਾ ਦਿੰਦਿਆਂ ਬਟਾਲੇ ਨੂੰ ਜ਼ਿਲ੍ਹੇ ਦਾ ਦਰਜਾ ਦੇਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਇਸ ਤੋਂ ਇਲਾਵਾ ਇਸ ਪੱਤਰ ਵਿੱਚ ਦੋਹਾਂ ਮੰਤਰੀਆਂ ਨੇ ਕਿਹਾ ਸੀ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿੱਚ ਰੱਖੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: