ਲੁਧਿਆਣਾ ਦੇ ਲੋਹਾਰਾ ਸਥਿਤ ਰਾਜਾ ਕਲੋਨੀ ਵਿੱਚ ਇੱਕ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਨੇ ਉਸ ਦੇ ਪਤੀ ‘ਤੇ ਕਤਲ ਦਾ ਦੋਸ਼ ਲਗਾਇਆ ਹੈ।
ਮ੍ਰਿਤਕਾ ਦੀ ਪਛਾਣ 38 ਸਾਲਾ ਪੁਸ਼ਪਾ ਦੇਵੀ ਵਜੋਂ ਹੋਈ ਹੈ, ਜੋ ਕਿ ਅੱਠ ਮਹੀਨਿਆਂ ਦੀ ਗਰਭਵਤੀ ਸੀ। ਪੁਸ਼ਪਾ ਦੇ ਪਰਿਵਾਰ ਨੇ ਪੁਲਿਸ ਕੰਟਰੋਲ ਰੂਮ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਜੋੜੇ ਵਿੱਚ ਪਹਿਲਾਂ ਵੀ ਕਈ ਵਾਰ ਝਗੜੇ ਹੋ ਚੁੱਕੇ ਹਨ ਅਤੇ ਪੁਸ਼ਪਾ ਦੇ ਪਤੀ ਅਜੈ ਕੁਮਾਰ ਨੇ ਉਸ ਦਾ ਕਤਲ ਕੀਤਾ ਹੈ।

ਜਦਕਿ ਮ੍ਰਿਤਕਾ ਦੇ ਪਤੀ ਅਜੈ ਕੁਮਾਰ, ਜੋਕਿ ਨਗਰ ਨਿਗਮ ਵਿੱਚ ਇੱਕ ਅਸਥਾਈ ਕਰਮਚਾਰੀ ਹੈ, ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਪੁਸ਼ਪਾ ਦੀ ਮੌਤ ਸਿਹਤ ਖਰਾਬ ਹੋਣ ਕਾਰਨ ਹੋਈ ਹੈ।
ਡਾਬਾ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ।
ਇਹ ਵੀ ਪੜ੍ਹੋ : ਦਿਨ-ਦਿਹਾੜੇ ਔਰਤ ਤੋਂ ਲੁੱਟ, ਬਾਈਕ ਤੋਂ ਉਤਰ ਕੇ ਵਾਲੀਆਂ ਖੋਹ ਕੇ ਲੈ ਗਏ ਬਦਮਾਸ਼, ਘਟਨਾ CCTV ‘ਚ ਕੈਦ
ਪੁਲਿਸ ਨੇ ਮ੍ਰਿਤਕਾ ਦੇ ਪਤੀ ਅਜੈ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਪੁਸ਼ਪਾ ਦੇ ਭਰਾ ਵਿਜੇ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਮ੍ਰਿਤਕਾ ਦੇ ਸਰੀਰ ‘ਤੇ ਹਮਲੇ ਜਾਂ ਸੱਟ ਦੇ ਕੋਈ ਨਿਸ਼ਾਨ ਨਹੀਂ ਮਿਲੇ। ਉਨ੍ਹਾਂ ਦਾ ਕਹਿਣਾ ਹੈ ਕਿ ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -:
























