ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਐਲਾਨੇ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਐਤਵਾਰ ਨੂੰ ਫਤਹਿਗੜ੍ਹ ਸਾਹਿਬ ਪਹੁੰਚੇ। ਟਿਕਟ ਮਿਲਣ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਘਰ ਮੱਥਾ ਟੇਕ ਕੇ ਚੜਦੀ ਕਲਾ ਤੇ ਫਤਿਹ ਦੀ ਅਰਦਾਸ ਕੀਤੀ।

Prem Singh Chandumajra reached
ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਐਲਾਨ ਕੀਤਾ ਗਿਆ ਹੈ। ਜਿਸ ਦਾ ਸ਼ੁਕਰਾਨਾ ਕਰਨ ਲਈ ਉਹ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰ ਨਾਲ ਨਤਮਸਤਕ ਹੋਣ ਲਈ ਆਏ ਹਨ ਤੇ ਗੁਰੂਆਂ ਦਾ ਓਟ ਆਸਰਾ ਲੈ ਕੇ ਉਹ ਚੋਣ ਪ੍ਰਚਾਰ ਸ਼ੁਰੂ ਕਰਨਗੇ।

Prem Singh Chandumajra reached
ਇਹ ਵੀ ਪੜ੍ਹੋ : ਫਰੀਦਕੋਟ ਤੋਂ 3 ਪਾਰਟੀਆਂ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ, ਇਨ੍ਹਾਂ ਨੂੰ ਮਿਲੀ ਟਿਕਟ
ਵੀਡੀਓ ਲਈ ਕਲਿੱਕ ਕਰੋ -: